ਚੋਣਾਂ ਦਾ ਹੋਇਆ ਐਲਾਨ, 24 ਨੂੰ ਪੈਣਗੀਆਂ ਵੋਟਾਂ, 27 ਨੂੰ ਹੋਏਗੀ ਗਿਣਤੀ
LPTV / Chandigarh
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। ਚੰਡੀਗੜ੍ਹ ਨਗਰ ਨਿਗਮ ਲਈ 24 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 27 ਦਸੰਬਰ ਨੂੰ ਹੋਵੇਗੀ। ਨਾਮਜ਼ਦਗੀਆਂ 27 ਨਵੰਬਰ ਤੋਂ 4 ਦਸੰਬਰ ਤੱਕ ਭਰੀਆਂ ਜਾ ਸਕਦੀਆਂ ਹਨ। 6 ਦਸੰਬਰ ਨੂੰ ਛਾਂਟੀ ਕੀਤੀ ਜਾਵੇਗੀ ਅਤੇ 9 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਇਸ ਚੋਣ ਵਿੱਚ ਛੇ ਲੱਖ 30 ਹਜ਼ਾਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।
ਚੋਣ ਕਮਿਸ਼ਨਰ ਐਸਕੇ ਸ੍ਰੀਵਾਸਤਵ ਨੇ ਦੱਸਿਆ ਕਿ ਨਿਗਮ ਚੋਣਾਂ ਲਈ 694 ਪੋਲਿੰਗ ਸਟੇਸ਼ਨ ਬਣਾਏ ਗਏ ਹਨ। 35 ਵਾਰਡਾਂ ਵਿੱਚ ਚੋਣਾਂ ਕਰਵਾਉਣ ਲਈ ਆਬਜ਼ਰਵਰ ਨਿਯੁਕਤ ਕੀਤੇ ਜਾਣਗੇ। ਇਸਤੋਂ ਇਲਾਵਾ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਦੇ ਡੀਜੀਪੀ ਨਾਲ ਗੱਲਬਾਤ ਹੋਈ ਹੈ, ਨਿਊਜ਼18 ਨੇ ਚੋਣ ਕਮਿਸ਼ਨਰ ਐਸਕੇ ਸ੍ਰੀਵਾਸਤਵ ਨਾਲ ਵਿਸ਼ੇਸ਼ ਗੱਲਬਾਤ ਕੀਤੀ ਕਿ ਇਸ ਚੋਣ ਨੂੰ ਲੈ ਕੇ ਹੋਰ ਕੀ-ਕੀ ਪ੍ਰਬੰਧ ਕੀਤੇ ਗਏ ਹਨ।
Elections announced on 24th votes will be counted on 27th