ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਨਵਜੋਤ ਸਿੱਧੂ ਨੇ ਮੁੜ ਟਵੀਟ ਦਾਗਦੇ ਘੇਰਿਆ ਆਪਣੀ ਹੀ ਸਰਕਾਰ ਨੂੰ !

ਨਵਜੋਤ ਸਿੱਧੂ ਨੇ ਮੁੜ ਟਵੀਟ ਦਾਗਦੇ ਘੇਰਿਆ ਆਪਣੀ ਹੀ ਸਰਕਾਰ ਨੂੰ !


Lptv / Chandigarh

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨਿੱਤ ਆਪਣੀ ਹੀ ਸਰਕਾਰ ਦੀਆਂ ਧੱਜੀਆਂ ਉਡਾਈ ਜਾ ਰਹੇ ਹਨ। ਉਹ ਆਪਣੀ ਹੀ ਸਰਕਾਰ ਦੀ ਕਾਰਗੁਜਾਰੀ ਉੱਪਰ ਗੰਭੀਰ ਸਵਾਲ ਉਠਾ ਰਹੇ ਹਨ। ਇਸ ਨਾਲ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਉਨ੍ਹਾਂ ਦੇ ਵਜ਼ੀਰਾਂ ਵੱਲੋਂ ਕੀਤੇ ਦਾਅਵਿਆਂ ਦੀ ਫੂਕ ਨਿਕਲਦੀ ਜਾ ਰਹੀ ਹੈ।
ਨਵਜੋਤ ਸਿੱਧੂ ਨੇ ਅੱਜ ਮੁੜ ਟਵੀਟ ਬੰਬ ਦਾਗਿਆ ਹੈ। ਉਨ੍ਹਾਂ ਟਵੀਟ ਜ਼ਰੀਏ ਐਸਟੀਐਫ ਰਿਪੋਰਟ ਸਬੰਧੀ ਆਪਣੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਰਿਪੋਰਟ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ ਜੇ ਇਸ ਕੁਝ ਨਹੀਂ ਹੈ ਤਾਂ ਕੈਪਟਨ ਜ਼ਿੰਮੇਵਾਰੀ ਤੈਅ ਹੋਵੇ ਜੇ ਕੁਝ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਾਈਕੋਰਟ ਕੋਲ ਅਪੀਲ ਕਰਨ ਦੀ ਲੋੜ ਹੀ ਨਹੀਂ ਜਦ ਕਿ ਉਹ ਰਿਪੋਰਟ ਖੋਲ੍ਹਣ ਦੇ ਆਦੇਸ਼ ਚੁੱਕੀ ਹੈ।
ਦੱਸ ਦਈਏ ਕਿ ਨਵਜੋਤ ਸਿੱਧੂ ਕਾਫੀ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਨਸ਼ਿਆਂ ਬਾਰੇ ਐਸਟੀਐਫ ਰਿਪੋਰਟ ਨੂੰ ਖੋਲ੍ਹਿਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਰਿਪੋਰਟ ਵਿੱਚ ਡਰੱਗ ਮਾਫੀਆ ਬਾਰੇ ਵੱਡਾ ਖੁਲਾਸਾ ਹੋ ਸਕਦਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਇਹ ਰਿਪੋਰਟ ਹਾਈਕੋਰਟ ਦੇ ਹੁਕਮ ਮੁਤਾਬਕ ਹੀ ਖੋਲ੍ਹੀ ਜਾ ਸਕਦੀ ਹੈ।

Navjot sidhu again attacked his own government with tweets


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now