ਚੋਣਾਂ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਚੋਣ ਮਨੋਰਥ ਪੱਤਰ ਬਾਰੇ ਕਹੀ ਵੱਡੀ ਗੱਲ
LPTV / Chandigarh
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸਿਆਸੀ ਪਾਰਟੀਆਂ ਨੂੰ ਚੋਣ ਮਨੋਰਥ ਪੱਤਰ ਲਈ ਕਨੂੰਨੀ ਤੌਰ 'ਤੇ ਜ਼ਿੰਮੇਵਾਰ ਬਣਾਇਆ ਜਾਣਾ ਚਾਹੀਦਾ ਹੈ। ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਬਾਰੇ ਬਾਦਲ ਦਾ ਇਹ ਵੱਡਾ ਬਿਆਨ ਹੈ।
ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਫੇਸਬੁੱਕ ਪੇਜ਼ 'ਤੇ ਵੀਡੀਓ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਚੋਣ ਮਨੋਰਥ ਪੱਤਰ ਲਈ ਕਨੂੰਨੀ ਤੌਰ 'ਤੇ ਜ਼ਿੰਮੇਵਾਰ ਬਣਾਇਆ ਜਾਣਾ ਚਾਹੀਦਾ ਹੈ। ਜਿੱਥੋਂ ਤੱਕ ਮੌਜੂਦਾ ਸਰਕਾਰ ਦੀ ਗੱਲ ਹੈ, ਕਾਂਗਰਸ ਨੂੰ ਗੁਮਰਾਹਕੁਨ ਐਲਾਨਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਦਾ ਮਜ਼ਾਕ ਨਹੀਂ ਬਣਾਉਣਾ ਚਾਹੀਦਾ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਤੋਂ ਪਹਿਲਾਂ ਸਿਆਸੀ ਪਾਰਟੀਆਂ ਅੰਦਰ ਵਾਅਦਿਆਂ ਤੇ ਲਾਰਿਆਂ ਦੀ ਹੋੜ ਲੱਗੀ ਹੋਈ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਰ ਵਰਗ ਨਾਲ ਵੱਡੇ ਵਾਅਦੇ ਕੀਤੇ ਹਨ ਜੋ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਹੋਣਗੇ। ਕਾਂਗਰਸ ਵੀ ਦਾਅਵਾ ਕਰ ਰਹੀ ਹੈ ਕਿ ਉਨ੍ਹਾਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ। ਦੂਜੇ ਪਾਸੇ ਵਿਰੋਧੀ ਧਿਰਾਂ ਸਵਾਲ ਉਠਾ ਰਹੀਆਂ ਹਨ ਕਿ ਕਾਂਗਰਸ ਨੇ ਕੁਝ ਨਹੀਂ ਕੀਤਾ।
Before the elections Parkash Singh Badal said a big thing about the election manifesto