ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਕੈਪਟਨ ਅਮਰਿੰਦਰ ਦੀ ਸਿਆਸੀ ਖੇਡ ਸ਼ੁਰੂ, ਚੰਡੀਗੜ੍ਹ 'ਚ ਖੋਲ੍ਹਿਆ ਨਵਾਂ ਦਫਤਰ

ਕੈਪਟਨ ਅਮਰਿੰਦਰ ਦੀ ਸਿਆਸੀ ਖੇਡ ਸ਼ੁਰੂ, ਚੰਡੀਗੜ੍ਹ 'ਚ ਖੋਲ੍ਹਿਆ ਨਵਾਂ ਦਫ


LPTV / Chandigarh

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਸਿਆਸੀ ਪਾਰੀ ਸ਼ੁਰੂ ਕਰ ਦਿੱਤੀ ਹੈ। ਕੈਪਟਨ ਵੱਲੋਂ ਚੰਡੀਗੜ੍ਹ ਦੇ ਸੈਕਟਰ 9 ਵਿੱਚ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਨਵਾਂ ਦਫ਼ਤਰ ਖੋਲ੍ਹਿਆ ਗਿਆ ਹੈ। ਕੈਪਟਨ ਹੁਣ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੀਟਿੰਗ ਕਰਨਗੇ। ਇਸ ਲਈ ਉਹ ਅੱਜ ਹੀ ਦਿੱਲੀ ਲਈ ਰਵਾਨਾ ਹੋ ਸਕਦੇ ਹਨ। ਬੈਠਕ 'ਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਸੀਟਾਂ ਦੀ ਵੰਡ 'ਤੇ ਚਰਚਾ ਕਰਨਗੇ। ਉਂਝ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦਾ ਇਸ ਬਾਰੇ ਅਜੇ ਕੋਈ ਪ੍ਰਤੀਕਰਮ ਨਹੀਂ ਆਇਆ ਹੈ।

ਕੈਪਟਨ ਦੀ ਭਾਜਪਾ ਨਾਲ ਮੀਟਿੰਗ ਦਾ ਸਮਾਂ ਵੀ ਉਸੇ ਕਿਸਾਨ ਅੰਦੋਲਨ ਨਾਲ ਜੁੜਿਆ ਹੋਇਆ ਹੈ, ਜਿਸ 'ਤੇ ਅਮਰਿੰਦਰ ਨੇ ਆਪਣਾ ਸਿਆਸੀ ਭਵਿੱਖ ਦਾਅ 'ਤੇ ਲਗਾ ਦਿੱਤਾ ਸੀ। ਕੈਪਟਨ ਨੇ ਕਿਹਾ ਸੀ ਕਿ ਅੰਦੋਲਨ ਖਤਮ ਹੋਣ ਤੋਂ ਬਾਅਦ ਉਹ ਭਾਜਪਾ ਨਾਲ ਗੱਲ ਕਰਨਗੇ। ਕੱਲ੍ਹ ਯਾਨੀ 4 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ (SKM) ਅੰਦੋਲਨ ਨੂੰ ਖਤਮ ਕਰਨ ਦਾ ਫੈਸਲਾ ਲੈਣ ਜਾ ਰਿਹਾ ਹੈ। ਇਸ ਤੋਂ ਇਲਾਵਾ ਕੈਪਟਨ ਨੇ ਕਾਂਗਰਸ 'ਤੇ ਵੀ ਜ਼ੁਬਾਨੀ ਹਮਲੇ ਤੇਜ਼ ਕਰ ਦਿੱਤੇ ਹਨ।

ਕੈਪਟਨ ਨੇ ਕਿਹਾ ਕਿ ਮੈਂ ਜਾਤ ਜਾਂ ਧਰਮ ਦੇ ਆਧਾਰ 'ਤੇ ਰਾਜਨੀਤੀ ਕਰਨ ਦੇ ਸਖ਼ਤ ਖਿਲਾਫ ਹਾਂ। ਸੁਨੀਲ ਜਾਖੜ ਨੂੰ ਸਿਰਫ਼ ਹਿੰਦੂ ਹੋਣ ਕਰਕੇ ਮੁੱਖ ਮੰਤਰੀ ਨਹੀਂ ਬਣਨ ਦਿੱਤਾ ਗਿਆ, ਇਹ ਬਹੁਤ ਗਲਤ ਹੈ। ਉਂਝ ਸੁਨੀਲ ਜਾਖੜ ਨੇ ਰਾਹੁਲ ਗਾਂਧੀ ਨਾਲ ਮੀਟਿੰਗ ਮਗਰੋਂ ਸਪਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ ਹੈ।

Captain Amarinders political game has started a new office has been opened in Chandigarh


Popular Posts
Just Now