ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਅਰਵਿੰਦ ਕੇਜਰੀਵਾਲ ਨੇ ਚਰਨਜੀਤ ਚੰਨੀ ਵੱਲੋਂ ਕੀਤੀ ਟਿੱਪਣੀ ਦਾ ਦਿੱਤਾ ਕਰਾਰਾ ਜਵਾਬ

ਅਰਵਿੰਦ ਕੇਜਰੀਵਾਲ ਨੇ ਚਰਨਜੀਤ ਚੰਨੀ ਵੱਲੋਂ ਕੀਤੀ ਟਿੱਪਣੀ ਦਾ ਦਿੱਤਾ ਕਰ


LPTV / Chandigarh

ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਵਿਚਾਲੇ ਸ਼ਬਦੀ ਜੰਗ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਚਰਨਜੀਤ ਸਿੰਘ ਚੰਨੀ ਦੀ 'ਬ੍ਰਾਊਨ ਬ੍ਰਿਟਿਸ਼' ਟਿੱਪਣੀ 'ਤੇ ਤਿੱਖਾ ਹਮਲਾ ਕਰਦਿਆਂ 'ਆਪ' ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ, 'ਮੇਰਾ ਰੰਗ ਭਾਵੇ ਕਾਲਾ ਹੋਵੇ ਪਰ ਇਰਾਦੇ ਸਾਫ਼ ਹਨ ਤੇ ਮੈਂ ਝੂਠੇ ਵਾਅਦੇ ਨਹੀਂ ਕਰਦਾ।'

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੱਚਿਆਂ ਨੂੰ ਮੁਫਤ ਸਿੱਖਿਆ ਅਤੇ ਪੰਜਾਬ ਵਿੱਚ ਜਾਨਾਂ ਗੁਆਉਣ ਵਾਲੇ ਸੈਨਿਕਾਂ ਜਾਂ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਵਾਅਦਾ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ 'ਆਪ' ਨੂੰ 'ਬ੍ਰਾਊਨ ਬ੍ਰਿਟਿਸ਼' ਦੀ ਪਾਰਟੀ ਕਰਾਰ ਦਿੱਤਾ। ਰਾਜ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼। ਇਸ ਟਿੱਪਣੀ 'ਤੇ ਕੇਜਰੀਵਾਲ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਚਮੜੀ ਦਾ ਰੰਗ ਬੇਸ਼ੱਕ ਕਾਲਾ ਪਰ ਉਨ੍ਹਾਂ ਦੇ ਇਰਾਦੇ ਸਾਫ਼ ਹਨ।

ਕੇਜਰੀਵਾਲ ਨੇ ਅੱਗੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ 1,000 ਰੁਪਏ ਪੰਜਾਬ ਦੀ ਹਰ ਔਰਤ ਨੂੰ ਦੇਣ ਦਾ ਵਾਅਦਾ ਕੀਤਾ ਹੈ ਉਦੋਂ ਤੋਂ ਹੀ ਮੁੱਖ ਮੰਤਰੀ ਚੰਨੀ ਉਨ੍ਹਾਂ 'ਤੇ ਲਗਾਤਾਰ ਹਮਲੇ ਕਰ ਰਹੇ ਹਨ। ਦੱਸਣਯੋਗ ਹੈ ਕਿ 'ਆਪ' ਨੇ ਅਜੇ ਤਕ ਪੰਜਾਬ ਚੋਣਾਂ ਲਈ ਆਪਣੇ ਮੁੱਖ ਮੰਤਰੀ ਉਮੀਦਵਾਰ ਦਾ ਖੁਲਾਸਾ ਨਹੀਂ ਕੀਤਾ ਹੈ।

Arvind Kejriwal gave a firm reply to Charanjit Channis comment


Popular Posts
Just Now