ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਭਗਵੰਤ ਮਾਨ ਦੇ ਬਿਆਨ 'ਤੇ BJP ਦਾ ਜਵਾਬ, "ਬੇਬੁਨਿਆਦ ਦੋਸ਼ ਲਗਾ ਰਹੇ ਹਨ ਮਾਨ"

ਭਗਵੰਤ ਮਾਨ ਦੇ ਬਿਆਨ 'ਤੇ BJP ਦਾ ਜਵਾਬ, "ਬੇਬੁਨਿਆਦ ਦੋਸ਼ ਲਗਾ ਰਹੇ ਹਨ


LPTV / Chandigarh

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਖਰੀਦਣ ਦੇ ਦੋਸ਼ਾਂ 'ਤੇ ਭਾਜਪਾ ਨੇ ਪਲਟਵਾਰ ਕੀਤਾ ਹੈ। ਭਾਜਪਾ ਦੇ ਸੂਬਾ ਬੁਲਾਰੇ ਅਨਿਲ ਸਰੀਨ ਨੇ ਕਿਹਾ ਕਿ ਭਗਵੰਤ ਮਾਨ ਆਪਣਾ ਕੱਦ ਵਧਾਉਣ ਲਈ ਪਾਰਟੀ ਦੇ ਸਾਹਮਣੇ ਬੇਬੁਨਿਆਦ ਦੋਸ਼ ਲਗਾ ਰਹੇ ਹਨ।

ਸਰੀਨ ਨੇ ਕਿਹਾ ਕਿ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ। ਕੇਜਰੀਵਾਲ ਦੇ ਸਾਹਮਣੇ ਆਪਣਾ ਕੱਦ ਵਧਾਉਣ ਲਈ ਮਾਨ ਭਾਰਤੀ ਜਨਤਾ ਪਾਰਟੀ 'ਤੇ ਇਲਜ਼ਾਮ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਨਾਲ ਕਿਸੇ ਨੇ ਵੀ ਸੰਪਰਕ ਨਹੀਂ ਕੀਤਾ। ਭਗਵੰਤ ਮਾਨ ਤੱਕ ਪਹੁੰਚ ਕਿਉਂ ਕਰੇਗੀ ਭਾਜਪਾ? ‘ਆਪ’ ਆਗੂ ਆਪਣੇ ਵਿਧਾਇਕਾਂ ਨੂੰ ਸੰਭਾਲਣ ਦੇ ਸਮਰੱਥ ਨਹੀਂ ਹਨ। ਉਹ ਆਪ ਹੀ ਜਾ ਰਹੇ ਹਨ, ਕੀ ਭਾਜਪਾ ਨੇ ਉਨ੍ਹਾਂ ਨੂੰ ਵੀ ਤੋੜਿਆ ਹੈ?

ਦੱਸ ਦਈਏ ਕਿ ਭਗਵੰਤ ਮਾਨ ਨੇ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕਰਕੇ ਦੋਸ਼ ਲਾਇਆ ਕਿ ਭਾਜਪਾ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ। ਭਾਜਪਾ ਆਗੂ ਉਨ੍ਹਾਂ ਨੂੰ ਫ਼ੋਨ ਕਰਕੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿ ਰਹੇ ਹਨ। ਉਨ੍ਹਾਂ ਨੂੰ ਪੈਸੇ ਅਤੇ ਮੰਤਰੀ ਬਣਾਉਣ ਦਾ ਲਾਲਚ ਦਿੱਤਾ ਗਿਆ। ਭਗਵੰਤ ਨੇ ਕਿਹਾ ਕਿ ਭਾਜਪਾ ਕੋਲ ਪੈਸਾ ਹੋਵੇਗਾ ਪਰ ਉਨ੍ਹਾਂ ਨੂੰ ਖਰੀਦਿਆ ਨਹੀਂ ਜਾ ਸਕਦਾ। 2014 ਤੋਂ ਲੈ ਕੇ ਹੁਣ ਤੱਕ ਪਾਰਟੀ ਬਣਾ ਕੇ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

BJPs response to Bhagwant Manns statement is making baseless accusations


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now