ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਚੰਨੀ ਤੇ ਸਿੱਧੂ ਨੂੰ ਕਾਂਗਰਸ ਦਾ ਵੱਡਾ ਝਟਕਾ, ਅਹਿਮ ਕਮੇਟੀਆਂ 'ਚੋਂ 'Out'

ਚੰਨੀ ਤੇ ਸਿੱਧੂ ਨੂੰ ਕਾਂਗਰਸ ਦਾ ਵੱਡਾ ਝਟਕਾ, ਅਹਿਮ ਕਮੇਟੀਆਂ 'ਚੋਂ 'Ou


LPTV / Chandigarh

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਬੀਤੇ ਕੱਲ੍ਹ ਵੱਡਾ ਐਲਾਨ ਕੀਤਾ। ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਅਹਿਮ ਕਮੇਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਂਡ ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਕਮੇਟੀਆਂ ਵਿੱਚ ਅਹਿਮ ਥਾਂ ਨਹੀਂ ਦਿੱਤੀ। ਹਾਲਾਂਕਿ ਕਾਂਗਰਸ ਪਾਰਟੀ ਨੇ ਇਨ੍ਹਾਂ ਕਮੇਟੀਆਂ ਵਿੱਚ ਸੁਨੀਲ ਜਾਖੜ, ਅੰਬਿਕਾ ਸੋਨੀ ਤੇ ਪ੍ਰਤਾਪ ਬਾਜਵਾ ਵਰਗੇ ਦਿੱਗਜ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ।

ਮੁੱਖ ਮੰਤਰੀ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਨੂੰ ਸਿਰਫ ਸਕ੍ਰੀਨਿੰਗ ਕਮੇਟੀ ਵਿੱਚ ਥਾਂ ਦਿੱਤੀ ਗਈ ਹੈ। ਹਾਲਾਂਕਿ ਸਕ੍ਰੀਨਿੰਗ ਕਮੇਟੀ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਨੇਤਾ ਅਜੇ ਮਾਕਨ ਕਰਨਗੇ। ਸਾਹਮਣੇ ਆਈ ਜਾਣਕਾਰੀ ਅਨੁਸਾਰ ਹਾਈਕਮਾਂਡ ਨੇ ਆਪਸੀ ਰੰਜਿਸ਼ ਕਾਰਨ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਨੂੰ ਅਹਿਮ ਕਮੇਟੀਆਂ ਤੋਂ ਦੂਰ ਰੱਖਿਆ ਹੈ।

ਕਾਂਗਰਸ ਪਾਰਟੀ ਦੀ ਤਰਫੋਂ ਇੱਕ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਸੁਨੀਲ ਜਾਖੜ ਚੋਣ ਪ੍ਰਚਾਰ ਕਮੇਟੀ ਦੀ ਕਮਾਨ ਸੰਭਾਲਣਗੇ। ਅੰਬਿਕਾ ਸੋਨੀ ਨੂੰ ਤਾਲਮੇਲ ਕਮੇਟੀ ਦਾ ਮੁਖੀ ਬਣਾਇਆ ਗਿਆ ਹੈ, ਜਦਕਿ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਮਨੋਰਥ ਪੱਤਰ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ।

Big blow of Congress to Channi and Sidhu Out of important committees


Popular Posts
Just Now