ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਸਰਕਾਰ ਨੂੰ ਝਟਕਾ, ਡਰੱਗਜ਼ ਕੇਸ ਦੀ ਸੁਣਵਾਈ 11 ਜਨਵਰੀ ਤਕ ਟਲੀ

The-hearing-of-Jhatka-drugs-case


LPTV / Chandigarh

ਪੰਜਾਬ ਦੇ ਬਹੁਚਰਚਿਤ ਡਰੱਗਜ਼ ਮਾਮਲੇ ਦੀ ਸੁਣਵਾਈ ਲਈ ਅਗਲੀ ਤਾਰੀਕ 11 ਜਨਵਰੀ 2022 ਰੱਖੀ ਗਈ ਹੈ। ਹੁਣ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਜਾਬਤਾ ਲੱਗ ਸਕਦਾ ਹੈ। ਇਹ ਪੰਜਾਬ ਸਰਕਾਰ ਲਈ ਝਟਕਾ ਹੈ ਕਿਉਂਕਿ ਕਾਂਗਰਸ ਪ੍ਰਧਾਨ ਆਪਣੀ ਹੀ ਸਰਕਾਰ ਉੱਪਰ ਨਸ਼ਿਆਂ ਦੇ ਮਾਮਲੇ ਨੂੰ ਲਾ ਕੇ ਨਿਸ਼ਾਨੇ ਦਾਗ ਰਹੇ ਹਨ। ਪੰਜਾਬ ਸਰਕਾਰ 'ਤੇ ਖੁਦ ਰਿਪੋਰਟ ਖੋਲ੍ਹ ਕੇ ਕਾਰਵਾਈ ਕਰਨ ਦਾ ਦਬਾਅ ਹੈ। ਇਸ ਲਈ ਸਰਕਾਰ ਕਸੂਤੀ ਘਿਰ ਗਈ ਹੈ। ਹੁਣ ਸਰਕਾਰ ਹਾਈ ਕੋਰਟ 'ਚ ਅਰਜ਼ੀ ਦਾਇਰ ਕਰਕੇ ਜਲਦੀ ਸੁਣਵਾਈ ਦੀ ਮੰਗ ਵੀ ਕਰ ਸਕਦੀ ਹੈ ਕਿਉਂਕਿ ਸਰਕਾਰ ਇਸ ਕੇਸ ਦਾ ਨਿਬੇੜਾ ਚੋਣਾਂ ਤੋਂ ਪਹਿਲਾਂ ਚਾਹੁੰਦੀ ਹੈ।

ਪੰਜਾਬ ਦੇ ਐਡਵੋਕੇਟ ਜਨਰਲ ਡੀਐਸ ਪਟਵਾਲੀਆ ਨੇ ਹਾਈ ਕੋਰਟ 'ਚ ਅਪੀਲ ਕੀਤੀ ਹੈ ਕਿ ਦਸੰਬਰ ਮਹੀਨੇ 'ਚ ਹੀ ਇਸ ਦੀ ਸੁਣਵਾਈ ਕੀਤੀ ਜਾਵੇ। ਹਾਲਾਂਕਿ ਹਾਈਕੋਰਟ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਅਜੇ ਤਕ ਇਸ ਮਾਮਲੇ 'ਚ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਗਈ ਸੀ।

ਗੌਰਤਲਬ ਹੈ ਕਿ ਪੰਜਾਬ 'ਚ ਨਸ਼ੇ ਦਾ ਮੁੱਦਾ ਕਿਸੇ ਵੀ ਅਪਰਾਧ ਤੇ ਹਿੰਸਾ ਤੋਂ ਵੱਧ ਸਿਆਸੀ ਮੁੱਦਾ ਬਣ ਗਿਆ ਹੈ, ਜਿਸ ਦਾ ਸਭ ਤੋਂ ਵੱਧ ਫ਼ਾਇਦਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਚੁੱਕ ਰਹੇ ਹਨ। ਸਿੱਧੂ ਕਈ ਵਾਰ ਦਾਅਵਾ ਕਰ ਚੁੱਕੇ ਹਨ ਕਿ ਇਸ 'ਚ ਅਕਾਲੀ ਆਗੂਆਂ ਦੇ ਨਾਂ ਹਨ। ਰਿਪੋਰਟ ਖੋਲ੍ਹਣ ਦੀ ਮੰਗ ਨੂੰ ਲੈ ਕੇ ਸਿੱਧੂ ਨੇ ਮਰਨ ਵਰਤ ਦੀ ਚੇਤਾਵਨੀ ਵੀ ਦਿੱਤੀ ਹੈ। ਇਸ ਦੇ ਵਿਰੋਧ 'ਚ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਵੀ ਪਾਰਟੀ ਬਣਾਉਣ ਲਈ ਅਦਾਲਤ 'ਚ ਪੁੱਜੇ ਸਨ ਪਰ ਇਸ ਪਟੀਸ਼ਨ ਨੂੰ ਹਾਈ ਕੋਰਟ ਨੇ ਮਨਜ਼ੂਰੀ ਨਹੀਂ ਦਿੱਤੀ।

The hearing of Jhatka drugs case has been postponed till January 11


Popular Posts
Just Now