ਸੁਖਪਾਲ ਖਹਿਰਾ ਨੂੰ ਮਿਲੀ ਰਾਹਤ, ਹਿਰਾਸਤ ਲਈ ED ਦੀ ਅਰਜ਼ੀ ਰੱਦ
LPTV / Chandigarh
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਹਿਰਾਸਤ ਵਿੱਚ ਲੈਣ ਦੀ ਮੰਗ ਕੀਤੀ ਗਈ ਸੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਦੋ ਦਿਨਾਂ ਤੋਂ ਹਾਈ ਕੋਰਟ ਦੇ ਦੋ ਬੈਂਚਾਂ ਨੇ ਈਡੀ ਦੀ ਇਸ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਈਡੀ ਨੇ ਆਪਣੀ ਪਟੀਸ਼ਨ ਵਿੱਚ ਹਾਈ ਕੋਰਟ ਨੂੰ ਦੱਸਿਆ ਸੀ ਕਿ ਮੁਹਾਲੀ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਦੀ ਹਿਰਾਸਤ ਵਿੱਚ ਵਾਧਾ ਕਰਨ ਦੀ ਮੰਗ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਈਡੀ ਨੂੰ ਇਸ ਮਾਮਲੇ ਵਿੱਚ ਖਹਿਰਾ ਤੋਂ ਅਜੇ ਹੋਰ ਪੁੱਛਗਿੱਛ ਕਰਨ ਦੀ ਲੋੜ ਹੈ, ਜਦਕਿ ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਮੰਗ ਨੂੰ ਰੱਦ ਕਰਦਿਆਂ ਖਹਿਰਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਗਲਤ ਫੈਸਲਾ ਲਿਆ ਹੈ। ਇਸ ਲਈ ਈਡੀ ਨੇ ਖਹਿਰਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਈਡੀ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।
Sukhpal Khaira got EDs application for respite custody rejected