ਪੰਜਾਬ ਸਰਕਾਰ ਵੱਲੋਂ ਸਾਰੇ ਸਕੂਲਾਂ ‘ਚ 24 ਦਸੰਬਰ ਤੋਂ ਛੁਟੀਆਂ ਦਾ ਵੱਡਾ ਐਲਾਨ
LPTV / Chandigarh
ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸਾਰੇ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ 24 ਦਸੰਬਰ ਤੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਪੰਜਾਬ ਦੇ ਸਾਰੇ ਸਰਕਾਰੀ, ਗੈਰ-ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ ’ਚ 8 ਦਿਨਾਂ ਤੱਕ ਮਿਤੀ 24 ਦਸੰਬਰ ਤੋਂ 31 ਦਸੰਬਰ ਤਕ ਛੁੱਟੀਆਂ ਰਹਿਣਗੀਆਂ। ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਸੂਚਿਤ ਕਰ ਦਿੱਤਾ ਗਿਆ ਹੈ।

Big announcement of holidays from December 24 in all schools by the Punjab government