ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਦਿਨ, ਉਮੀਦਵਾਰਾਂ ਦੀ ਕਿਸਮਤ ਦਾ ਆਏਗਾ ਫੈਸਲਾ
LPTV / Chandigarh
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਦਿਨ ਆ ਗਿਆ ਹੈ। ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਲੋਕਤੰਤਰ ਦਾ ਮਹਾਨ ਤਿਉਹਾਰ ਮਨਾਇਆ ਜਾਵੇਗਾ। ਸਵੇਰੇ 7.30 ਵਜੇ ਤੋਂ ਸ਼ਾਮ 5 ਵਜੇ ਤੱਕ ਸ਼ਹਿਰ ਦੇ 694 ਪੋਲਿੰਗ ਸਟੇਸ਼ਨਾਂ 'ਤੇ ਵੋਟਰ ਆਪਣੀ ਵੋਟ ਦਾ ਭੁਗਤਾਨ ਆਪਣੇ ਪਸੰਦੀਦਾ ਉਮੀਦਵਾਰ ਲਈ ਕਰਨਗੇ।
ਦੱਸ ਦਈਏ ਕਿ ਇਸ ਵਾਰ ਕੁੱਲ 633481 ਵੋਟਰ 35 ਵਾਰਡਾਂ ਵਿੱਚ ਕਿਸਮਤ ਅਜ਼ਮਾ ਰਹੇ 203 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਨ੍ਹਾਂ ਵਿੱਚ 332181 ਪੁਰਸ਼ ਵੋਟਰ ਅਤੇ 301280 ਮਹਿਲਾ ਵੋਟਰ ਸ਼ਾਮਲ ਹਨ। ਇਸ ਦੇ ਨਾਲ ਹੀ 20 ਟਰਾਂਸਜੈਂਡਰ ਵੋਟਰ ਵੀ ਇਨ੍ਹਾਂ ਚੋਣਾਂ 'ਚ ਵੋਟ ਪਾਉਣਗੇ।
ਇਸ ਦੇ ਨਾਲ ਹੀ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਵੋਟਾਂ ਪੈਣ ਤੋਂ ਬਾਅਦ 27 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ। ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ 3700 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਚੋਣਾਂ ਦੇ ਮੱਦੇਨਜ਼ਰ 215 ਸੰਵੇਦਨਸ਼ੀਲ ਬੂਥਾਂ 'ਤੇ ਵਾਧੂ ਪੁਲਿਸ ਬਲ ਮੌਜੂਦ ਰਹੇਗਾ। ਧਨਾਸ, ਫੈਦਾਣ, ਮੌਲੀਜਾਗਰਣ, ਇੰਦਰਾ ਕਲੋਨੀ ਆਦਿ ਖੇਤਰਾਂ ਵਿੱਚ ਜ਼ਿਆਦਾਤਰ ਬੂਥ ਸੰਵੇਦਨਸ਼ੀਲ ਹਨ। ਇੱਕ ਬੂਥ ’ਤੇ ਔਸਤਨ ਪੰਜ ਪੁਲਿਸ ਮੁਲਾਜ਼ਮ ਡਿਊਟੀ ’ਤੇ ਲਗਾਏ ਗਏ ਹਨ। ਚੋਣਾਂ 'ਤੇ ਨਜ਼ਰ ਰੱਖਣ ਲਈ ਵੱਖ-ਵੱਖ ਸੂਬਿਆਂ ਤੋਂ ਪੰਜ ਚੋਣ ਨਿਗਰਾਨ ਵਿਸ਼ੇਸ਼ ਤੌਰ 'ਤੇ ਬੁਲਾਏ ਗਏ ਹਨ।
The fate of the candidates will be decided on the day of the Chandigarh Municipal Corporation elections