ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ

ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ


LPTV / Chandigarh

ਡਰੱਗਜ਼ ਮਾਮਲੇ 'ਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਹੋਣੀ ਤੈਅ ਕੀਤੀ ਹੈ। ਇਸ ਮਾਮਲੇ ਸਬੰਧੀ ਦੋਹਾਂ ਧਿਰਾਂ ਵੱਲੋਂ ਅਦਾਲਤ ਤੋਂ ਸਮਾਂ ਮੰਗਿਆ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਟਾਲਦੇ ਹੋਏ 5 ਜਨਵਰੀ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ।

ਦੱਸਣਯੋਗ ਹੈ ਕਿ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਮੋਹਾਲੀ ਅਦਾਲਤ 'ਚੋਂ ਖਾਰਜ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਡਰੱਗ ਤਸਕਰੀ ਦੇ ਮਾਮਲੇ 'ਚ ਬਿਕਰਮ ਮਜੀਠੀਆ ਖ਼ਿਲਾਫ਼ ਫੇਜ਼-4 ਸਥਿਤ ਪੰਜਾਬ ਪੁਲਸ ਦੇ ਸਟੇਟ ਕ੍ਰਾਈਮ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ।

ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸ ਰਾਹੀਂ ਸਾਰੇ ਏਅਰਪੋਰਟਾਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਤਾਂ ਜੋ ਜੇਕਰ ਬਿਕਰਮ ਮਜੀਠੀਆ ਉੱਥੋਂ ਭੱਜਣ ਦੀ ਕੋਸ਼ਿਸ਼ ਕਰਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

Bikram Majithia did not get relief from the court


Popular Posts
Just Now