ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਵਿਦਿਆਰਥੀਆਂ ਲਈ ਸੁਖਬੀਰ ਬਾਦਲ ਦਾ ਵੱਡਾ ਐਲਾਨ

Big-announcement-of-Sukhbir-Bada


LPTV / Chandigarh

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਇੱਥੇ ਪੁੱਜੇ। ਇੱਥੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਦੇਵ ਸਿੰਘ ਗੋਬਿੰਦਗੜ੍ਹ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਸੁਖਬੀਰ ਬਾਦਲ ਨੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਬੱਚਿਆਂ ਲਈ ਵੱਡੇ ਐਲਾਨ ਕੀਤੇ।

ਸੁਖਬੀਰ ਬਾਦਲ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਹਰ 25 ਹਜ਼ਾਰ ਆਬਾਦੀ ਅੰਦਰ 5000 ਬੱਚਿਆਂ ਦਾ ਵੱਡਾ ਮੈਗਾ ਸਕੂਲ ਬਣਾਇਆ ਜਾਵੇਗਾ ਅਤੇ 50 ਬੱਚਿਆਂ ਪਿੱਛੇ ਇਕ ਅਧਿਆਪਕ ਹੋਵੇਗਾ।

ਕਾਨੂੰਨ ਲਿਆਂਦਾ ਜਾਵੇਗਾ ਕਿ ਪੰਜਾਬ ਦੇ ਜਿੰਨੇ ਵੀ ਸਰਕਾਰੀ ਅਤੇ ਨਿੱਜੀ ਕਾਲਜ ਹਨ, ਉਨ੍ਹਾਂ 'ਚ ਸਰਕਾਰੀ ਸਕੂਲਾਂ ਦੇ ਪੜ੍ਹੇ ਹੋਏ ਬੱਚਿਆਂ ਵਾਸਤੇ 33 ਫ਼ੀਸਦੀ ਸੀਟਾਂ ਰੱਖੀਆਂ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਵੀ ਸਰਕਾਰ ਵੱਲੋਂ ਦਿੱਤਾ ਜਾਵੇਗਾ ਤਾਂ ਜੋ ਗਰੀਬ ਬੱਚਿਆਂ ਨੂੰ ਪੜ੍ਹਨ ਦਾ ਕੋਈ ਫ਼ਿਕਰ ਨਾ ਹੋਵੇ। ਉਨ੍ਹਾਂ ਕਿਹਾ ਕਿ ਅਗਲੇ 5 ਸਾਲਾਂ ਦੇ ਅੰਦਰ ਗਰੀਬ ਘਰਾਂ ਦੇ ਬੱਚਿਆਂ ਨੂੰ ਡਾਕਟਰ, ਇੰਜੀਨੀਅਰ ਬਣਾ ਕੇ ਦਿਖਾਵਾਂਗੇ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਪੜ੍ਹੇ ਹੋਏ ਬੱਚਿਆਂ ਲਈ ਸਰਕਾਰੀ ਨੌਕਰੀਆਂ 'ਚ 33 ਫ਼ੀਸਦੀ ਰਾਖਵਾਂਕਰਨ ਕੀਤਾ ਜਾਵੇਗਾ।

Big announcement of Sukhbir Badal for students studying in government schools of Punjab


Popular Posts
Just Now