Canada 'ਚ ਐਮਰਜੈਂਸੀ ਲਾਗੂ, PM ਟਰੂਡੋ ਨੇ ਲਿਆ ਸਖ਼ਤ ਫ਼ੈਸਲਾ
February 15, 2022 / punjab
Lptv /
Chandigarh
ਕੈਨੇਡਾ 'ਚ ਕੋਵਿਡ ਪਾਬੰਦੀਆਂ ਖਿਲਾਫ਼ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਪਿਛਲੇ ਦੋ ਹਫ਼ਤਿਆਂ ਤੋਂ ਟਰੱਕਾਂ ਤੇ ਦੂਸਰੇ ਸੈੰਕੜੇ ਵਾਹਨਾਂ ਨੂੰ ਲੈ ਕੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਦੇਸ਼ ਦੀ ਰਾਜਧਾਨੀ ਓਟਾਵਾ ਦੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਹੈ। ਇਸ ਬਾਰੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਮਰਜੈਂਸੀ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ।
ਟਰੂਡੋ ਨੇ ਕਿਹਾ ਕਿ ਟਰੱਕ ਡਰਾਈਵਰਾਂ ਤੇ ਹੋਰ ਲੋਕਾਂ ਦੇ ਵਿਰੋਧ ਨੂੰ ਦੇਖਦੇ ਹੋਏ ਐਮਰਜੈਂਸੀ ਲਗਾਈ ਜਾ ਰਹੀ ਹੈ। ਪੀਐੱਮ ਨੇ ਕਿਹਾ ਕਿ ਪ੍ਰਦਰਨਸ਼ਕਾਰੀਆਂ ਨੇ ਓਟਾਵਾ ਦੀ ਵਿਵਸਥਾ ਨੂੰ ਖਰਾਬ ਕਰ ਦਿੱਤਾ ਹੈ। ਦੇਸ਼ ਦੇ ਕੋਵਿਡ-19 ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਤੋਂ ਪਹਿਲਾਂ ਕੈਨੇਡਾ ਦੇ ਸੂਬਿਆਂ ਦੇ ਆਗੂਆਂ ਨਾਲ ਮੁਲਾਕਾਤ ਕੀ। ਫਿਰ ਦੇਸ਼ ਨੂੰ ਸੰਬੋਧਨ ਕਰਨ ਦੀ ਯੋਜਨਾ ਬਣਾਈ।
Emergency implemented in canada pm trudeau took a tough decision