ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਵਿਵਾਦਾਂ 'ਚ ਘਿਰੇ ਐਲਨ ਮਸਕ, ਹਿਟਲਰ ਨਾਲ ਕੀਤੀ ਟਰੂਡੋ ਦੀ ਤੁਲਨਾ

Controversial-Alan-Musk-compared


LPTV / Chandigarh

ਦੁਨੀਆ ਦੇ ਸਭ ਤੋਂ ਅਮੀਰ ਆਦਮੀਆਂ 'ਚੋਂ ਇੱਕ ਐਲਨ ਮਸਕ ਟਵਿਟਰ 'ਤੇ ਕਾਫੀ ਸਰਗਰਮ ਹਨ। ਉਹ ਵੱਖ-ਵੱਖ ਮੁੱਦਿਆਂ 'ਤੇ ਟਵੀਟ ਕਰਦੇ ਰਹਿੰਦੇ ਹਨ ਪਰ ਕਈ ਵਾਰ ਉਨ੍ਹਾਂ ਦੇ ਟਵੀਟ ਹੰਗਾਮਾ ਵੀ ਕਰ ਦਿੰਦੇ ਹਨ। ਦਰਅਸਲ, ਐਲਨ ਮਸਕ ਨੇ ਇੱਕ ਟਵੀਟ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਤੁਲਨਾ ਹਿਟਲਰ ਨਾਲ ਕੀਤੀ ਸੀ। ਹਾਲਾਂਕਿ ਬਾਅਦ 'ਚ ਉਨ੍ਹਾਂ ਨੇ ਇਸ ਟਵੀਟ ਨੂੰ ਡਿਲੀਟ ਕਰ ਦਿੱਤਾ।

ਐਲਨ ਮਸਕ ਨੇ ਟਵੀਟ ਟਰੱਕਾਂ ਦੇ ਵਿਰੋਧ ਦੇ ਸਮਰਥਨ 'ਚ ਕੀਤਾ ਸੀ। ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਾਫੀ ਹੰਗਾਮਾ ਹੋਇਆ, ਜਿਸ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਨੇ ਬਿਨਾਂ ਕੁਝ ਦੱਸੇ ਆਪਣਾ ਟਵੀਟ ਡਿਲੀਟ ਕਰ ਦਿੱਤਾ। ਟੈਸਲਾ ਦੇ ਮੁੱਖ ਕਾਰਜਕਾਰੀ ਐਲਨ ਮਸਕ ਨੇ ਵੀ ਜਨਵਰੀ ਵਿੱਚ ਕੈਨੇਡੀਅਨ ਟਰੱਕਰਾਂ ਦੇ ਸਮਰਥਨ ਵਿੱਚ ਟਵੀਟ ਕੀਤਾ ਸੀ। ਉਦੋਂ ਟਰੱਕਾਂ ਵਾਲਿਆਂ ਨੇ ਕੈਨੇਡਾ ਸਰਕਾਰ ਦੀ ਸਿਹਤ ਨੀਤੀ ਦੇ ਵਿਰੋਧ ਵਿੱਚ ਬੰਦ ਦਾ ਐਲਾਨ ਕੀਤਾ ਸੀ ਤੇ ਪ੍ਰਦਰਸ਼ਨ ਕਰ ਰਹੇ ਸਨ। ਇਸ ਤੋਂ ਬਾਅਦ ਬੁੱਧਵਾਰ ਨੂੰ ਮਸਕ ਨੇ ਉਨ੍ਹਾਂ ਦੇ ਸਮਰਥਨ 'ਚ ਇਕ ਵਾਰ ਫਿਰ ਟਵੀਟ ਕੀਤਾ। ਇਸ ਵਾਰ ਉਨ੍ਹਾਂ ਨੇ ਇੱਕ ਮੀਮ ਫੋਟੋ ਸ਼ੇਅਰ ਕੀਤੀ ਹੈ। ਉਸ ਮੀਮ 'ਚ ਹਿਟਲਰ ਦੀ ਫੋਟੋ ਸੀ ਤੇ ਉਸ 'ਤੇ ਲਿਖਿਆ ਸੀ ਕਿ 'ਮੇਰੀ ਤੁਲਨਾ ਜਸਟਿਨ ਨਾਲ ਕਰਨਾ ਬੰਦ ਕਰੋ'। ਹੇਠਾਂ ਲਿਖਿਆ ਸੀ I had a Budget।

Controversial Alan Musk compared Trudeau to Hitler


Popular Posts
Just Now