ਦੀਪ ਸਿੱਧੂ ਦੀ ਮੌਤ ਦੀ ਜਾਂਚ ਬਾਰੇ UNO ਤੱਕ ਹੋਏਗੀ ਪਹੁੰਚ
LPTV / Chandigarh
ਦੀਪ ਸਿੱਧੂ ਦੇ ਅੰਤਿਮ ਅਰਦਾਸ ਸਮਾਗਮ ਵਿੱਚ ਪੰਜਾਬ ਦੇ ਨਾਲ-ਨਾਲ ਹਰਿਆਣਾ ਤੇ ਦੇਸ਼ ਦੇ ਹੋਰ ਸੂਬਿਆਂ ਵਿੱਚੋਂ ਵੱਡੀ ਲੋਕ ਪਹੁੰਚੇ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੱਛੇ ਬਣੇ ਦੀਵਾਨ ਟੋਡਰ ਮੱਲ ਹਾਲ ਵਿੱਚ ਪੈਰ ਰੱਖਣ ਨੂੰ ਜਗ੍ਹਾ ਨਹੀਂ ਸੀ। ਸਮਾਗਮ ਵਿੱਚ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕਰਕੇ ਦੀਪ ਸਿੱਧੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਲੋਕਾਂ ਨੇ ਦੀਪ ਸਿੱਧੂ ਨਾਲ ਵਾਪਰੇ ਹਾਦਸੇ ਦੀ ਜਾਂਚ ਕਰਨ ਦੀ ਮੰਗ ਵੀ ਕੀਤੀ, ਜਦੋਂਕਿ ਦੀਪ ਸਿੱਧੂ ਦੇ ਪਰਿਵਾਰਕ ਮੈਂਬਰਾਂ ਤੇ ਦੋਸਤਾਂ ਨੇ ਵਾਰ-ਵਾਰ ਲੋਕਾਂ ਨੂੰ ਅਪੀਲ ਕੀਤੀ ਕਿ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਅਜਿਹੀ ਕੋਈ ਗੱਲ ਨਾ ਕੀਤੀ ਜਾਵੇ, ਜਿਸ ਨਾਲ ਕੋਈ ਗਲਤ ਪ੍ਰਚਾਰ ਹੋ ਸਕੇ।
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਦੀਪ ਸਿੱਧੂ ਦੀ ਮੌਤ ਦੀ ਜਾਂਚ ਲਈ ਯੂਐਨਓ ਨੂੰ ਲਿਖਤੀ ਤੌਰ ’ਤੇ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 6 ਮਾਰਚ ਨੂੰ ਦੀਪ ਸਿੱਧੂ ਦਾ ਬਰਗਾੜੀ ਵਿਚ ਸ਼ਰਧਾਂਜਲੀ ਸਮਾਗਮ ਕੀਤਾ ਜਾਵੇਗਾ, ਜਿਸ ਵਿੱਚ ਉਨ੍ਹਾਂ ਸੰਗਤ ਨੂੰ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।
UNO will be approached about Deep Sidhus death investigation