ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਪ੍ਰੋ.ਭੁੱਲਰ ਦੀ ਰਿਹਾਈ 'ਤੇ ਰੇੜਕਾ, ਬਿੱਟਾ ਵੱਲੋਂ ਸੁਪਰੀਮ ਕੋਰਟ ਜਾਣ ਦੀ ਚੇਤਾਵਨੀ

ਪ੍ਰੋ.ਭੁੱਲਰ ਦੀ ਰਿਹਾਈ 'ਤੇ ਰੇੜਕਾ, ਬਿੱਟਾ ਵੱਲੋਂ ਸੁਪਰੀਮ ਕੋਰਟ ਜਾਣ ਦ


LPTV / Chandigarh

ਦਿੱਲੀ ਬੰਬ ਧਮਾਕੇ ਦੇ ਦੋਸ਼ੀ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ 'ਤੇ ਵਿਵਾਦ ਜਾਰੀ ਹੈ। ਹੁਣ ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਦੇ ਕੌਮੀ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਕਿਹਾ ਹੈ ਕਿ ਜੇਕਰ ਭੁੱਲਰ ਨੂੰ ਰਿਹਾਅ ਕੀਤਾ ਗਿਆ ਤਾਂ ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਖੜ੍ਹਕਾਉਣਗੇ ਤੇ ਅਜਿਹੇ ਹੋਰ ਵੀ ਕੇਸਾਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ, ਜਿਨ੍ਹਾਂ ਨੂੰ ਇਸੇ ਤਰ੍ਹਾਂ ਪਹਿਲਾਂ ਛੱਡਿਆ ਗਿਆ ਹੈ। ਬਿੱਟਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਚ ਵੀ ਭੁੱਲਰ ਦੀ ਰਿਹਾਈ ਨੂੰ ਮੁੱਦਾ ਬਣਾਇਆ ਗਿਆ, ਜਦਕਿ ਉਸ ਦੀ ਫਾਂਸੀ ਦੀ ਸਜ਼ਾ ਤੋਂ ਲੈ ਕੇ ਹੁਣ ਤੱਕ ਸਿਆਸਤ ਹੀ ਹੁੰਦੀ ਆਈ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਗੁਨਾਹਗਾਰ ਨੂੰ ਦੋਸ਼ ਸਿੱਧ ਹੋ ਜਾਣ ਬਾਅਦ ਵੀ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਫਿਰ ਲੁਧਿਆਣਾ ਦੀ ਅਦਾਲਤ ਵਿੱਚ ਹੋਏ ਧਮਾਕੇ ਦੇ ਮੁਲਜ਼ਮਾਂ ਨੂੰ ਵੀ ਬਾਅਦ ਵਿੱਚ ਇਸੇ ਤਰ੍ਹਾਂ ਛੱਡ ਦਿੱਤੇ ਜਾਣ ਦੀ ਵਕਾਲਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਆਸੀ ਪਾਰਟੀਆਂ ਵੋਟਾਂ ਖਾਤਰ ਸੂਬੇ ਦਾ ਮਾਹੌਲ ਖਰਾਬ ਕਰਨ ਲੱਗੀਆਂ ਹੋਈਆਂ ਹਨ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

Redka Bittas warning to go to the Supreme Court on Probhullars release


Popular Posts
Just Now