ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ


Lptv News / Panjab

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਅਰਥ:- ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀਂ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।1। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ। ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।2। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।3। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।4।8।

Sorat h first mehl you god are the giver of gifts the lord of perfect understanding i am a mere beggar at your door


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now