ਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਭਾਰਤੀ ਫ਼ੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ ਲੁਧਿਆਣਾ ਵਿੱਚ ਇੰਜੈਕਸ਼ਨ ਲੱਗਣ ਤੋਂ ਬਾਅਦ ਨੌਜਵਾਨ ਦੀ ਮੌਤ: ਅਗਲੀ ਐਸਏਡੀ ਸਰਕਾਰ ਦੁਕਾਨਦਾਰਾਂ ਤੋਂ ਇੱਕਮੁਸ਼ਤ ਟੈਕਸ ਲਵੇਗੀ, ਅਕਾਲ ਤਖ਼ਤ ਦੇ 2 ਕੀਰਤਨੀ ਜਥਿਆਂ 'ਤੇ ਕਾਰਵਾਈ: ਇੱਕ ਮਹੀਨੇ ਤੱਕ ਕੀਰਤਨ ਕਰਨ 'ਤੇ ਰੋਕ ਲਗਾਈ ਆਈਪੀਐਲ 2027 ਤੋਂ ਪਹਿਲਾਂ ਦੋ ਵੱਡੀਆਂ ਟੀਮਾਂ ਵਿੱਚ ਖਿਡਾਰੀਆਂ ਦੀ ਅਦਲਾ-ਬਦਲੀ, ਹਾਰਦਿਕ-ਅਰਸ਼ਦੀਪ ਦੀ ਫ੍ਰੈਂਚਾਈਜ਼ੀ ਬਦਲੀ ਟਰਾਂਸਪੋਰਟਰ ਅਮਰੀਕ ਸਿੰਘ ਦੇ ਅਗਵਾ ਮਾਮਲੇ ਵਿੱਚ ਪੰਜਾਬ ਪੁਲਿਸ ਦਾ ਸਾਬਕਾ ਐਸਐਸਪੀ ਦੋਸ਼ੀ ਕਰਾਰ ਕਾਂਗਰਸ ਪੰਜਾਬ ਨਾਲ ਹੋਈ ਬੇਇਨਸਾਫ਼ੀ ਦਾ ਹਿਸਾਬ ਮੰਗੇਗੀ: ਪਰਗਟ ਸਿੰਘ ਦੁੱਧ ਲੈਣ ਗਏ ਵਿਅਕਤੀ 'ਤੇ ਤਲਵਾਰਾਂ ਨਾਲ ਹਮਲਾ ਲੁਧਿਆਣਾ ਵਿੱਚ ਦਵਾ ਲੈਣ ਜਾ ਰਹੇ ਬਜ਼ੁਰਗ ਦੰਪਤੀ ਨੂੰ ਟਰੱਕ ਨੇ ਕੁਚਲਿਆ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-11-2026 05:30 AM

ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਤੇ ਮੁਅੱਤਲ ਗ੍ਰੰਥੀ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ’ਚੋਂ ਖਾਰਜ ਕਰਨ ਦਾ ਫ਼ੈਸਲਾ

ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਤੇ ਮੁਅੱਤਲ ਗ੍ਰੰਥੀ ਮਲਕੀਤ ਸਿੰਘ


Live Punjabi TV / Amritsar

ਪੰਜ ਸਿੰਘ ਸਾਹਿਬਾਨ ਵੱਲੋਂ ਦੋਵਾਂ ਨੂੰ ਖ਼ਾਲਸਾ ਪੰਥ ਵਿੱਚੋਂ ਖਾਰਜ ਕਰਨ ਦਾ ਫ਼ੈਸਲਾ ਸੰਗਤ ਨੂੰ ਸੁਣਾਇਆ

ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਬਹੁਤ ਉੱਚੇ ਸੁੱਚੇ ਕਿਰਦਾਰ ਬਖਸ਼ੇ ਹਨ ਅਤੇ ਸਿੱਖ ਸੰਸਥਾਵਾਂ ਕੌਮ ਦੀ ਜਿੰਦ ਜਾਨ ਹਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਅੱਤਲ ਗ੍ਰੰਥੀ ਮਲਕੀਤ ਸਿੰਘ ਵਿਰੁੱਧ ਇੱਕ ਬੀਬੀ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਨੂੰ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਇਕੱਤਰਤਾ ਹੋਈ। ਇਸ ਦੌਰਾਨ ਨਵੀਂ ਦਿੱਲੀ ਅਤੇ ਮੁੰਬਈ ਦੇ ਦੋ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲੇ ਵੀ ਵਿਚਾਰੇ ਗਏ ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲਾਂ ਹੋਏ ਆਦੇਸ਼ਾਂ ਦੀ ਰੋਸ਼ਨੀ ਵਿੱਚ ਪ੍ਰਬੰਧਕਾਂ ਨੂੰ ਆਦੇਸ਼ਾਂ ਦੀ ਪਾਲਣਾ ਲਈ ਤਾੜਨਾ ਕੀਤੀ ਗਈ।

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖ਼ਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਮੰਗਲ ਸਿੰਘ ਨੇ ਸ਼ਮੂਲੀਅਤ ਕੀਤੀ।

ਇਕੱਤਰਤਾ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਉੱਤੇ ਪਹੁੰਚੇ ਜਿੱਥੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰਜੀਤ ਸਿੰਘ ਅਤੇ ਮਲਕੀਤ ਸਿੰਘ ਦੇ ਮਾਮਲਿਆਂ ਸਬੰਧੀ ਪੰਜ ਸਿੰਘ ਸਾਹਿਬਾਨ ਵੱਲੋਂ ਦੋਵਾਂ ਨੂੰ ਖ਼ਾਲਸਾ ਪੰਥ ਵਿੱਚੋਂ ਖਾਰਜ ਕਰਨ ਦਾ ਫ਼ੈਸਲਾ ਸੰਗਤ ਨੂੰ ਸੁਣਾਇਆ।

ਅਮਰਜੀਤ ਸਿੰਘ ਬਾਬਤ ਕੀਤੇ ਗਏ ਫ਼ੈਸਲੇ ਵਿੱਚ ਕਿਹਾ ਗਿਆ ਕਿ ਉਹ ਸਿੱਖ ਸੰਸਥਾ ਦੀ ਨੁਮਾਇੰਦਗੀ ਕਰਦਾ ਹੈ, ਇਨ੍ਹਾਂ ਉੱਤੇ ਇਸ ਤਰ੍ਹਾਂ ਦੇ ਦੋਸ਼ ਲੱਗਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਦੇ ਵਕਾਰ ਨੂੰ ਢਾਹ ਲੱਗੀ ਹੈ। ਪੰਥ ਪ੍ਰਵਾਣਤ ਸਿੱਖ ਰਹਿਤ ਮਰਯਾਦਾ ਮੁਤਾਬਕ ਚਾਰ ਬਜਰ ਕੁਰਹਿਤਾਂ ਵਿੱਚੋਂ ਕੋਈ ਇੱਕ ਵੀ ਕੁਰਹਿਤ ਕਰਨ ਵਾਲਾ ਸਿੱਖ, ਸਿੱਖੀ ਵਿੱਚੋਂ ਖਾਰਜ ਹੋ ਜਾਂਦਾ ਹੈ। ਅਮਰਜੀਤ ਸਿੰਘ ਉੱਤੇ ਬਜਰ ਕੁਰਹਿਤ ਕਰਨ ਦੇ ਗੰਭੀਰ ਦੋਸ਼ ਲੱਗੇ ਹਨ, ਇਸ ਕਰਕੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿੱਚ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਅਮਰਜੀਤ ਸਿੰਘ ਇਸ ਮਾਮਲੇ ਵਿੱਚੋਂ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦਾ ਉਦੋਂ ਤੱਕ ਖ਼ਾਲਸਾ ਪੰਥ ਵਿੱਚੋਂ ਖਾਰਜ ਕੀਤਾ ਜਾਂਦਾ ਹੈ। ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਅਮਰਜੀਤ ਸਿੰਘ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ ਅਤੇ ਉਸ ਉੱਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਗਈ ਹੈ।

ਮਲਕੀਤ ਸਿੰਘ ਉੱਤੇ ਲੱਗੇ ਦੋਸ਼ ਬਾਬਤ ਕੀਤੇ ਗਏ ਫ਼ੈਸਲੇ ਵਿੱਚ ਕਿਹਾ ਗਿਆ ਹੈ ਕਿ ਉਹ ਸਿੱਖ ਸੰਸਥਾ ਵਿੱਚ ਬਹੁਤ ਹੀ ਸਤਿਕਾਰਤ ਤੇ ਜ਼ਿੰਮੇਵਾਰੀ ਵਾਲੀ ਪਦਵੀ ਉੱਤੇ ਸੇਵਾ ਨਿਭਾਅ ਰਿਹਾ ਸੀ। ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਭਾਗੀ ਕਾਰਵਾਈ ਕਰਦਿਆਂ ਇਸ ਨੂੰ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਹੈ, ਪਰ ਕਿਉਂਕਿ ਜਦੋਂ ਕੋਈ ਜ਼ਿੰਮੇਵਾਰ ਸਿੱਖ ਅਹੁਦੇ ਉੱਤੇ ਸੇਵਾ ਨਿਭਾਅ ਰਿਹਾ ਹੁੰਦਾ ਹੈ ਤਾਂ ਉਸ ਦੀ ਕੌਮ ਅਤੇ ਧਰਮ ਪ੍ਰਤੀ ਇਹ ਵੱਡੀ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਆਪਣੇ ਕਿਰਦਾਰ ਅਤੇ ਇਖਲਾਕ ਨੂੰ ਹਮੇਸ਼ਾ ਗੁਰੂ ਆਸ਼ੇ ਅਨੁਸਾਰ ਰੱਖੇ। ਕਿਹਾ ਗਿਆ ਕਿ ਇਸ ਜ਼ਿੰਮੇਵਾਰ ਪਦਵੀ ਉੱਤੇ ਬੈਠੇ ਮਨੁੱਖ ਉੱਤੇ ਦੋਸ਼ ਲੱਗਣੇ ਸਮੂਹਿਕ ਤੌਰ ’ਤੇ ਕੌਮ ਲਈ ਹੇਠੀ ਦਾ ਕਾਰਨ ਬਣਦਾ ਹੈ, ਇਸ ਕਰਕੇ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ਵਿੱਚੋਂ ਖਾਰਜ ਕਰ ਕੀਤਾ ਜਾਂਦਾ ਹੈ। ਸਮੂਹ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਇਸ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ ਅਤੇ ਮਲਕੀਤ ਸਿੰਘ ਉੱਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਗਈ ਹੈ।

ਇਕੱਤਰਤਾ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੁਭਾਸ਼ ਨਗਰ, ਨਵੀਂ ਦਿੱਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਉਲੰਘਣਾ ਕਰਨ ਦਾ ਮਾਮਲਾ ਵੀ ਵਿਚਾਰਿਆ ਗਿਆ। ਇਸ ਮਾਮਲੇ ਸਬੰਧੀ ਦਿੱਲੀ ਦੀਆਂ ਸੰਗਤਾਂ ਵੱਲੋਂ ਵਾਰ-ਵਾਰ ਪੁੱਜ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਪੰਜ ਸਿੰਘ ਸਾਹਿਬਾਨ ਨੇ ਆਦੇਸ਼ ਕੀਤਾ ਕਿ ਜੇਕਰ ਇਸ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਤੇ ਕਮੇਟੀ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਪਾਲਣਾ ਨਾ ਕੀਤੀ ਤਾਂ ਪੰਥਕ ਰਵਾਇਤਾਂ ਅਨੁਸਾਰ ਅਗਲੇਰੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਸੈਕਟਰ 6, ਸ਼ਾਂਤੀ ਨਗਰ, ਮੀਰਾ ਰੋਡ (ਈਸਟ), ਠਾਣੇ, ਮੁੰਬਈ ਵਿਖੇ ਪ੍ਰਬੰਧ ਨੂੰ ਲੈ ਕੇ ਦੋ ਧਿਰਾਂ ਦੇ ਚੱਲ ਰਹੇ ਵਿਵਾਦ ਸਬੰਧੀ ਮਾਮਲਾ ਵੀ ਵਿਚਾਰਿਆ ਗਿਆ। ਪੰਜ ਸਿੰਘ ਸਾਹਿਬਾਨ ਨੇ ਆਦੇਸ਼ ਕੀਤਾ ਕਿ ਜੇਕਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਲਬੀਰ ਸਿੰਘ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਪਾਲਣਾ ਨਾ ਕੀਤੀ ਤਾਂ ਪੰਥਕ ਰਵਾਇਤਾਂ ਅਨੁਸਾਰ ਅਗਲੇਰੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਉਪਰੰਤ ਪੰਜ ਸਿੰਘ ਸਾਹਿਬਾਨ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਜਿੱਥੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇੱਕ ਬੀਬੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਅਮਰਜੀਤ ਸਿੰਘ ਵਿਰੁੱਧ ਦੋਸ਼ ਲਗਾਏ ਗਏ ਹਨ ਅਤੇ ਇਸ ਮਾਮਲੇ ਸਬੰਧੀ ਸਿੱਖ ਸੰਗਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਈ ਚਿੱਠੀ ਪੱਤਰ, ਸੁਝਾਅ ਤੇ ਸ਼ਿਕਾਇਤਾਂ ਪੁੱਜੀਆਂ ਹਨ। ਇਸ ਮਾਮਲੇ ਨੂੰ ਵਿਚਾਰਿਆ ਗਿਆ ਅਤੇ ਜਦੋਂ ਤੱਕ ਅਮਰਜੀਤ ਸਿੰਘ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ, ਇਨ੍ਹਾਂ ਨੂੰ ਖ਼ਾਲਸਾ ਪੰਥ ਵਿੱਚੋਂ ਖਾਰਜ ਕੀਤਾ ਗਿਆ ਹੈ। ਦੂਜਾ ਮਾਮਲਾ ਮੁਅੱਤਲ ਗ੍ਰੰਥੀ ਮਲਕੀਤ ਸਿੰਘ ਦਾ ਵਿਚਾਰਿਆ ਗਿਆ ਜਿਨ੍ਹਾਂ ਉੱਤੇ ਬੀਬੀ ਵੱਲੋਂ ਗਲਤ ਸੁਨੇਹੇ ਭੇਜਣ ਦਾ ਦੋਸ਼ ਲਗਾਏ ਹਨ, ਉਨ੍ਹਾਂ ਨੂੰ ਵੀ ਨਿਰਦੋਸ਼ ਸਾਬਤ ਹੋਣ ਤੱਕ ਖ਼ਾਲਸਾ ਪੰਥ ਵਿੱਚੋਂ ਖਾਰਜ ਕੀਤਾ ਗਿਆ ਹੈ। ਦੋਵਾਂ ਉੱਤੇ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਉੱਤੇ ਮੁਕੰਮਲ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਵੀਂ ਦਿੱਲੀ ਅਤੇ ਮੁੰਬਈ ਦੇ ਦੋ ਗੁਰਦੁਆਰਾ ਪ੍ਰਬੰਧਕਾਂ ਨੂੰ ਵੀ ਸਖ਼ਤ ਤਾੜਨਾ ਕੀਤੀ ਗਈ ਹੈ ਕਿ ਉਹ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਤੋਂ ਬਾਜ ਆਉਣ, ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਬਹੁਤ ਉੱਚੇ ਸੁੱਚੇ ਕਿਰਦਾਰ ਬਖਸ਼ੇ ਹਨ ਅਤੇ ਸਿੱਖ ਸੰਸਥਾਵਾਂ ਕੌਮ ਦੀ ਜਿੰਦ ਜਾਨ ਹਨ, ਜੇਕਰ ਇਨ੍ਹਾਂ ਅੰਦਰ ਕੋਈ ਜ਼ਿੰਮੇਵਾਰੀ ਵਾਲਾ ਕਾਰਜ ਕਰਦਿਆਂ ਬਦ-ਇਖਲਾਕੀ ਕਰੇਗਾ ਜਾਂ ਉਸ ਉੱਤੇ ਗੰਭੀਰ ਦੋਸ਼ ਲੱਗਣਗੇ ਤਾਂ ਕਾਰਵਾਈ ਜ਼ਰੂਰ ਹੋਵੇਗੀ। 

ਮੀਡੀਆ ਵੱਲੋਂ ਇੱਕ ਸਵਾਲ ਦੇ ਜਵਾਬ ਵਿੱਚ - ਕਿ ਬੀਬੀ ਵੱਲੋਂ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਗਈ ਸੀ - ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਕੀਤਾ ਉਹ ਹਜ਼ਾਰਾਂ ਸੰਗਤਾਂ ਨੂੰ ਮਿਲਦੇ ਹਨ, ਐਵੇਂ ਹੀ ਉਹ ਬੀਬੀ ਵੀ ਉਨ੍ਹਾਂ ਨੂੰ ਸਰਸਰੀ ਤੌਰ ’ਤੇ ਮਿਲੀ ਹੈ, ਜਿਸ ਦੌਰਾਨ ਉਨ੍ਹਾਂ ਨੇ ਗਿਆਨੀ ਮਲਕੀਤ ਸਿੰਘ ਦੇ ਬਾਰੇ ਜ਼ਿਕਰ ਕੀਤਾ ਸੀ ਕਿ ਉਸ ਨੇ ਕੋਈ ਗਲਤ ਸੁਨੇਹੇ ਭੇਜੇ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਬੀਬੀ ਨੂੰ ਕਾਰਵਾਈ ਕਰਨ ਲਈ ਮਲਕੀਤ ਸਿੰਘ ਸਬੰਧੀ ਲਿਖਤੀ ਸ਼ਿਕਾਇਤ ਦੇਣ ਲਈ ਕਿਹਾ ਸੀ ਪਰ ਉਨ੍ਹਾਂ ਵੱਲੋਂ ਕੋਈ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬੀਬੀ ਨੇ ਅਮਰਜੀਤ ਸਿੰਘ ਜਾਂ ਹੋਰ ਕਿਸੇ ਮਸਲੇ ਬਾਰੇ ਉਨ੍ਹਾਂ ਨਾਲ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਧੀ ਵਿਧਾਨ ਅਨੁਸਾਰ ਜੇਕਰ ਕੋਈ ਲਿਖਤੀ ਸ਼ਿਕਾਇਤ ਕਰਦਾ ਹੈ ਤਾਂ ਹੀ ਕਾਰਵਾਈ ਅੱਗੇ ਵਧਾਈ ਜਾਂਦੀ ਹੈ ਪਰ ਫਿਰ ਵੀ ਮਾਮਲਾ ਗੰਭੀਰ ਹੋਣ ਕਰਕੇ ਉਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਤੁਰੰਤ ਹੀ ਸ਼੍ਰੋਮਣੀ ਕਮੇਟੀ ਨੂੰ ਜਬਾਨੀ ਹਦਾਇਤ ਕੀਤੀ ਕਿ ਮਲਕੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਡਿਊਟੀ ਤੋਂ ਹਟਾਇਆ ਜਾਵੇ, ਇਸ ਤੋਂ ਬਾਅਦ ਉਸ ਨੇ ਉੱਥੇ ਡਿਊਟੀ ਨਹੀਂ ਕੀਤੀ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇਕਰ ਬੀਬੀ ਉਨ੍ਹਾਂ ਨੂੰ ਅਮਰਜੀਤ ਸਿੰਘ ਬਾਰੇ ਦੱਸਦੀ ਤਾਂ ਉਹ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਜ਼ਰੂਰ ਕਰਦੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੀਬੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਜਦੋਂ ਤੱਕ ਇਹ ਮਾਮਲਾ ਉੱਧਰੋਂ ਹੱਲ ਨਹੀਂ ਹੋ ਜਾਂਦਾ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਵਿੱਚ ਸਿੱਧਾ ਕੋਈ ਦਖਲ ਨਹੀਂ ਦੇਵੇਗਾ। ਪਰ ਕਿਉਂਕਿ ਮਾਮਲਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਨਾਲ ਸਬੰਧਤ ਹੈ ਅਤੇ ਘਟਨਾ ਸ੍ਰੀ ਅਨੰਦਪੁਰ ਸਾਹਿਬ ਦੀ ਹੈ ਜਿੱਥੇ ਸਾਡਾ ਤਖ਼ਤ ਮੌਜੂਦ ਹੈ, ਇਸ ਕਰਕੇ ਬਹੁਤ ਸਾਰੀਆਂ ਸੰਗਤਾਂ ਵੱਲੋਂ ਸ਼ਿਕਾਇਤਾਂ ਆ ਰਹੀਆਂ ਸਨ ਕਿ ਦੋਸ਼ੀਆਂ ਉੱਤੇ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਵਿੱਚ ਦੋਵਾਂ ਜਣੇ ਨਿਰਦੋਸ਼ ਸਾਬਤ ਹੋਣ ਅਤੇ ਆਪਣਾ ਪੱਖ ਰੱਖਣ, ਫਿਰ ਅਗਲੀ ਵਿਚਾਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਵੇਂ ਸ਼ਖ਼ਸੀਅਤਾਂ ਖ਼ਾਲਸਾ ਪੰਥ ਅੰਦਰ ਉੱਚੇ ਰੁਤਬੇ ਉੱਤੇ ਕਾਰਜਸ਼ੀਲ ਸਨ, ਸੰਗਤ ਉੱਤੇ ਰੁਤਬਿਆਂ ਦਾ ਪ੍ਰਭਾਵ ਹੁੰਦਾ ਹੈ ਅਤੇ ਰੁਤਬਾ ਇੱਕ ਜ਼ਿੰਮੇਵਾਰੀ ਵੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੇ ਮਾਮਲੇ ਦੀ ਨਿਰਪੱਖ ਪੜਤਾਲ ਹੋਣੀ ਚਾਹੀਦੀ ਹੈ, ਇਸ ਵਿੱਚ ਕੋਈ ਵੀ ਵਿਅਕਤੀ ਨਾਜਾਇਜ਼ ਨਹੀਂ ਫਸਣਾ ਚਾਹੀਦਾ ਅਤੇ ਨਾ ਕਿਸੇ ਨਾਲ ਬੇਇਨਸਾਫ਼ੀ ਹੋਣੀ ਚਾਹੀਦੀ ਹੈ। ਮਾਮਲੇ ਵਿੱਚ ਦੋਸ਼ ਬਹੁਤ ਗੰਭੀਰ ਹਨ ਅਤੇ ਘਟਨਾ ਤਖ਼ਤ ਸਾਹਿਬ ਨਾਲ ਸਬੰਧਤ ਹੈ, ਇਸ ਕਰਕੇ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈਣਾ ਬਣਦਾ ਸੀ, ਜੋ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਵੀ ਇਸ ਮਾਮਲੇ ਵਿੱਚ ਆਪਣੇ ਪੱਧਰ ਉੱਤੇ ਉੱਚ-ਪੱਧਰੀ ਜਾਂਚ ਕਰਵਾਉਣੀ ਚਾਹੀਦੀ ਹੈ। 

Decision To Expel Shiromani Committee Member Amarjit Singh And Suspended Granthi Malkit Singh From The Khalsa Panth


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now