ਵਲਾਦੀਮੀਰ ਪੁਤਿਨ ਦੀ ਯੂਨਾਈਟਿਡ ਰਸ਼ੀਆ ਪਾਰਟੀ ਨੇ ਸੰਸਦ ਵਿੱਚ ਬਹੁਮਤ ਬਰਕਰਾਰ ਰੱਖਿਆ ਜਲੰਧਰ ਜਿਮਖਾਨਾ ਕਲੱਬ ਕਾਰਜਕ੍ਰਮ ਵਿਵਾਦ, ਸਿੱਖ ਜਥੇਬੰਦੀਆਂ ਨੇ ਧਾਰਮਿਕ ਭਾਵਨਾਵਾਂ ਆਹਤ ਕਰਨ ਦਾ ਲਾਇਆ ਦੋਸ਼ ਆਪਣਾ ਚਿਹਰਾ ਖੁੱਲ੍ਹਾ ਰੱਖ ਕੇ ਜਾਓ : PM ਮੇਲੋਨੀ ਨੇ ਇਟਲੀ ਦੇ ਸਕੂਲਾਂ ਵਿੱਚ ਬੁਰਕਾ, ਨਿਕਾਬ 'ਤੇ ਪਾਬੰਦੀ ਦਾ ਐਲਾਨ ਕੀਤਾ ਮਿਰਜ਼ਾਪੁਰ: ਦ ਮੂਵੀ' 18ਵੇਂ ਦਿਨ ਬੁਰੀ ਤਰ੍ਹਾਂ ਡਿੱਗੀ, 'ਹਨੂਮਾਨ ਅੰਸ਼' ਤੋਂ ਅੱਧੀ ਵੀ ਨਹੀਂ ਕਮਾ ਸਕੀ PNB FD Rate: 666 ਦਿਨਾਂ ਦੀ FD ਵਿਚ ਮਿਲੇਗਾ 7.30% ਤੱਕ ਬਿਆਜ, ₹1 ਲੱਖ ਜਮ੍ਹਾਂ ਕਰਨ ’ਤੇ ਕਿੰਨੇ ਮਿਲਣਗੇ ਏਸ਼ੀਆਈ ਖੇਡਾਂ 2026: ਜਾਣੋ ਭਾਰਤ ਨੇ ਪਹਿਲੇ ਦਿਨ ਕਿੰਨੇ ਤਗਮੇ ਜਿੱਤੇ; MMA ਅਤੇ ਕ੍ਰਿਕਟ ਵਿੱਚ ਵੀ ਤਗਮੇ ਪੱਕੇ। ₹24 ਕਰੋੜ ਦਾ ਸਮਾਨ ਸੜਕੇ ਸੁਆਹ: ਤਨਖਾਹ ਨਾ ਮਿਲੀ ਤਾਂ ਕਰਮਚਾਰੀ ਨੇ ਲਗਾਈ ਅੱਗ ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ ਤਾਜ਼ਾ ਖਬਰ – ਲੁਧਿਆਣਾ ਦੇ ਹੋਟਲ ਇੰਪੀਰੀਅਲ ਬਲੂ ਵਿੱਚ ਪ੍ਰਾਪਰਟੀ ਡੀਲਰ ਦੀ ਲਾਸ਼ ਮਿਲੀ ਇਨਵੈਸਟ ਪੰਜਾਬ ਤਹਿਤ ਮੌਰਗਨ ਕਰਾਸਿੰਗ ਵਿਖੇ ਵਿਸ਼ਵ ਪ੍ਰਸਿੱਧ ਅਮਰੀਕਨ ਫਾਸਟ-ਫੂਡ ਰੈਸਟੋਰੈਂਟ ਦਾ ਰਸਮੀ ਉਦਘਾਟਨ

ਮੀਰੀ ਪੀਰੀ ਖਾਲਸਾ ਮਾਰਚ ਕਰਤਾਰਪੁਰ, ਜਲੰਧਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਕਰਤਾਰਪੁਰ, ਜਲੰਧਰ ਤੋਂ ਅਗਲੇ ਪੜਾਅ ਲਈ  ਹੋਇਆ


Live Punjabi TV / Kartarpur

ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ- ਗਿਆਨੀ ਕੁਲਦੀਪ ਸਿੰਘ ਗੜਗੱਜ

ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਨੌਜਵਾਨੀ ਨੂੰ ਗੁਰਬਾਣੀ ਨਾਲ ਜੋੜਨਾ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮਕਸਦ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ, ਕਰਤਾਰਪੁਰ (ਜਲੰਧਰ) ਤੋਂ ਖ਼ਾਲਸਈ ਜਾਹੋ ਜਲਾਲ ਨਾਲ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਪ੍ਰੇਰਣਾ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਬਾਣੀ ਅਤੇ ਗੁਰੂ ਸ਼ਬਦ ਦਾ ਓਟ-ਆਸਰਾ ਲੈ ਕੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਜੀਵਨ ਬਤੀਤ ਕਰਨਾ ਹੈ।  ਉਨ੍ਹਾਂ ਕਿਹਾ ਕਿ ਦੁੱਖ ਹੋਵੇ ਜਾਂ ਸੁੱਖ, ਹਰ ਅਵਸਥਾ ਵਿੱਚ ਗੁਰੂ ਸਾਹਿਬ ਅੱਗੇ ਅਰਦਾਸ ਕਰਨੀ ਸਿੱਖ ਦੇ ਜੀਵਨ ਦਾ ਹਿੱਸਾ ਹੈ।  ਉਨ੍ਹਾਂ ਕਿਹਾ ਕਿ ਜੇ ਸਾਡਾ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਪੂਰਨ ਵਿਸ਼ਵਾਸ ਹੈ ਤਾਂ ਗੁਰੂ ਸਾਹਿਬ ਹਮੇਸ਼ਾ ਅੰਗ-ਸੰਗ ਸਹਾਈ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਬਾਣੀ, ਬਾਣੇ ਅਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਅੱਜ ਸਮੇਂ ਦੀ ਵੱਡੀ ਲੋੜ ਹੈ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਊਚ-ਨੀਚ ਦੇ ਭੇਦਭਾਵ ਤੋਂ ਉੱਪਰ ਰੱਖਦਿਆਂ ਬਰਾਬਰੀ ਦਾ ਸੰਦੇਸ਼ ਦਿੱਤਾ।

ਉਨ੍ਹਾਂ ਕਿਹਾ ਕਿ ਹਰ ਸਿੱਖ ਦੀ ਕੋਸ਼ਿਸ਼ ਹੋਵੇ ਕਿ ਸਾਡੇ ਨੌਜਵਾਨ ਆਪਣੀ ਵਿਰਾਸਤ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਆਪਣੇ ਇਤਿਹਾਸ ਨਾਲ ਜੁੜੇ ਰਹਿਣ।

ਗੁਰੂ ਸਾਹਿਬ ਦੀ ਬਖ਼ਸ਼ੀ ਸਿੱਖੀ ਦੀ ਅਨਮੋਲ ਦਾਤ ਨੂੰ ਸੰਭਾਲਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਕੇਸ ਅਤੇ ਸਾਬਤ-ਸੂਰਤ ਸਰੂਪ ਦੀ ਸੰਭਾਲ ਕਰਨਾ ਸਿੱਖ ਪਰਿਵਾਰਾਂ ਦਾ ਫਰਜ਼ ਹੈ। ਇਨ੍ਹਾਂ ਗੁਰਮਤਿ ਸੁਨੇਹਿਆਂ ਨੂੰ ਲੈ ਕੇ ਹੀ ਮੀਰੀ-ਪੀਰੀ ਖ਼ਾਲਸਾ ਮਾਰਚ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚ ਕਰ ਰਿਹਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਮਕਸਦ ਗੁਰੂ ਸਾਹਿਬਾਨ ਦੇ ਉਸ ਮਹਾਨ ਸੰਦੇਸ਼ ਨੂੰ ਘਰ-ਘਰ ਪਹੁੰਚਾਉਣਾ ਹੈ, ਜੋ ਮਨੁੱਖ ਨੂੰ ਬਰਾਬਰੀ, ਨਿਆਂ, ਸੇਵਾ, ਨਸ਼ਾ-ਮੁਕਤੀ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਖਾਲਸਾ ਪੰਥ ਅਤੇ ਸਿੱਖ ਸੰਸਥਾਵਾਂ ਤੇ ਲੁਕਵੇਂ ਢੰਗ ਨਾਲ ਹਮਲੇ ਕੀਤੇ ਜਾ ਰਹੇ ਹਨ, ਜਿਸ ਪ੍ਰਤੀ ਸੰਗਤਾਂ ਨੂੰ ਸੁਚੇਤ ਹੋਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦੌਰਾਨ ਹੁਣ ਤੱਕ 700 ਤੋਂ ਵਧੇਰੇ ਪਿੰਡਾਂ ਸ਼ਹਿਰਾਂ ਤੱਕ ਪਹੁੰਚ ਕੀਤੀ ਗਈ, ਜਿਸ ਦੌਰਾਨ ਸਭ ਤੋਂ ਵੱਡੀ ਸਮੱਸਿਆ ਨਸ਼ਿਆਂ ਦਾ ਆਮ ਮਿਲਣਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਟਾਕਰੇ ਲਈ ਹਰ ਸੁਹਿਰਦ ਵਿਅਕਤੀ ਨੂੰ ਯਤਨ ਕਰਨ ਦੀ ਲੋੜ ਹੈ।

ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਗੁਰਬਾਣੀ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜ ਕੇ ਚੰਗੇ ਜੀਵਨ ਦੀ ਪ੍ਰੇਰਨਾ ਦਈਏ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਨਿਭਾਈ। ਖ਼ਾਲਸਾ ਮਾਰਚ ਦੌਰਾਨ ਜਿਥੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ, ਉਥੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਸਲਾਮੀ ਦੇ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ। ਵੱਖ-ਵੱਖ ਪੜਾਵਾਂ ’ਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਦਵਿੰਦਰ ਕੌਰ ਕਾਲੜਾ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸ. ਰਣਜੀਤ ਸਿੰਘ ਜਲੰਧਰ, ਬਾਬਾ ਬਲਦੇਵ ਸਿੰਘ ਵੱਲ੍ਹਾ, ਇੰਚਾਰਜ ਸ. ਰਾਜਵਿੰਦਰ ਸਿੰਘ ਜੋਗਾ, ਸ. ਗੁਰਭਾਗ ਸਿੰਘ, ਮੈਨੇਜਰ ਸ. ਸਤਿੰਦਰ ਸਿੰਘ, ਪ੍ਰਚਾਰਕ ਕਮ ਨਿਗਰਾਨ ਭਾਈ ਹਰਜੀਤ ਸਿੰਘ,  ਗਿਆਨੀ ਬਲਦੇਵ ਸਿੰਘ ਮੁਹਾਲੀ, ਮੈਨੇਜਰ ਸ. ਕੰਵਲਜੀਤ ਸਿੰਘ, ਸ. ਭੁਪਿੰਦਰ ਸਿੰਘ ਬੁੱਟਰ, ਸ. ਮੋਹਨਦੀਪ ਸਿੰਘ, ਭਾਈ ਬਲਕਾਰ ਸਿੰਘ ਅਤੇ ਸੰਗਤਾਂ ਮੌਜੂਦ ਸਨ।

The Miri Piri Khalsa March Departed From Kartarpur Jalandhar For The Next Leg Of The Journey


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now