ਸ਼ਿਮਲਾ ਵਿੱਚ ਡੂੰਘੀ ਖੱਡ ਵਿੱਚ ਵਾਹਨ ਡਿੱਗਾ ਫਾਈਬਰ ਆਪਟਿਕਸ ਦੇ ਪਿਤਾ ਡਾ. ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ’ਤੇ ਯਾਦਗਾਰੀ ਸੈਮੀਨਾਰ ਨਸ਼ਿਆਂ ਦੇ ਮਾਮਲਿਆਂ ਦੀ ਤੇਜ਼ ਸੁਣਵਾਈ ਲਈ 35 ਵਿਸ਼ੇਸ਼ ਐਨਡੀਪੀਐਸ ਅਦਾਲਤਾਂ ਨੂੰ ਦਿੱਤੀ ਮਨਜ਼ੂਰੀ ਡੇਰਾ ਬਿਆਸ ਦੇ ਸੇਵਾਦਾਰ ਦੀ ਗੋਲੀ ਮਾਰ ਕੇ ਹੱਤਿਆ, ਇੱਕ ਹੋਰ ਗੰਭੀਰ ਜ਼ਖ਼ਮੀ ਆਪ ਨੇ ਪੰਜਾਬ ਵਿਧਾਨ ਸਭਾ ਚੋਣ 2027 ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-11-2026 05:30 AM ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾਇਆ, ਪੱਛਮੀ ਏਸ਼ੀਆ ਸੰਘਰਸ਼ ਵਿੱਚ 14 ਨਾਵਿਕਾਂ ਸਮੇਤ 22 ਭਾਰਤੀਆਂ ਦੀ ਮੌਤ, ਵਿਦੇਸ਼ ਮੰਤਰਾਲੇ ਨੇ ਜਤਾਈ ਚਿੰਤਾ ਉੱਤਰਾਖੰਡ ਵਿੱਚ ਬਦਰੀਨਾਥ ਤੋਂ ਲੌਟ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ, ਬੁਢਲਾਡਾ ਵਿੱਚ ਏਐਸਆਈ ਕਥਿਤ ਤੌਰ ’ਤੇ ਚਿੱਟਾ ਵੇਚਦਿਆਂ ਤੇ ਪੀਂਦਿਆਂ ਫੜਿਆ ਗਿਆ,

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-11-2026 05:30 AM

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-11-2026


Live Punjabi TV / Amritsar

ਧਨਾਸਰੀ ਮਹਲਾ ੫ ॥

ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
ਐਤਵਾਰ, ੧੬ ਕੱਤਕ (ਸੰਮਤ ੫੫੮ ਨਾਨਕਸ਼ਾਹੀ)
(ਅੰਗ: ੬੮੪)

ਪੰਜਾਬੀ ਵਿਆਖਿਆ

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।

English Translation

DHANAASAREE, FIFTH MEHL:
I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||
Sunday, 16th Katak (Samvat 558 Nanakshahi)
(Page: 684)

DHANAASAREE FIFTH MEHL Sunday 16th Katak Samvat 558 Nanakshahi Page 684


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now