ਦਿਲਜੀਤ ਦੋਸਾਂਝ ਨੇ ਵਿਰੋਧ ਦੀ ਪਰਵਾਹ ਨਾ ਕਰਦਿਆਂ ਇੰਦੌਰ ਵਿੱਚ ਪ੍ਰਦਰਸ਼ਨ ਕੀਤਾ ਮਾਰਕ ਜ਼ਕਰਬਰਗ ਨੇ ਆਇਰਲੈਂਡ ਵਿੱਚ ਇਤਿਹਾਸਕ ਗੌਥਿਕ ਕਿਲ੍ਹਾ ₹538 ਕਰੋੜ ਵਿੱਚ ਖਰੀਦਿਆ ਵਿਆਹ ਸਮਾਰੋਹ ਦੇ ਮਹਿਮਾਨਾਂ ਨਾਲ ਭਰੀ ਕਾਰ ਦੀ ਪਿਕਅੱਪ ਨਾਲ ਟੱਕਰ, 5 ਦੀ ਮੌਤ, 11 ਜ਼ਖ਼ਮੀ ਕਾਂਗਰਸ ਵਿੱਚ ਬਾਹਰੀ ਨੇਤਾਵਾਂ ਦੀ ਐਂਟਰੀ 'ਤੇ ਪਰਗਟ ਸਿੰਘ ਨੇ ਬਣਾਈ 4 ਮੈਂਬਰੀ ਕਮੇਟੀ ਬੀਬੀ ਜਾਗੀਰ ਕੌਰ ਦੀ 'ਘਰ ਵਾਪਸੀ ਨਿਹੰਗਾਂ ਨੇ ਨੌਜਵਾਨਾਂ ਤੋਂ ਨੱਕ ਰਗੜਵਾਈ: ਉਠਕ-ਬੈਠਕ ਅਤੇ ਪੁਸ਼ਅੱਪ ਲਗਵਾਏ ਗੁਰਦੁਆਰੇ ਦੇ ਨੇੜੇ ਅਹਾਤੇ ਵਿੱਚ ਗੋਲੀ ਚੱਲੀ, ਨੌਜਵਾਨ ਦੀ ਪਿੱਠ ਵਿੱਚ ਲੱਗੀ ਤੀਰਥ ਯਾਤਰਾ ਬੱਸ ਹਾਦਸੇ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਭਾਰਤ ਨੇ ਨਿਊਜ਼ੀਲੈਂਡ ਨੂੰ ਪੰਜਵੇਂ ਵਨਡੇ 'ਚ 22 ਦੌੜਾਂ ਨਾਲ ਹਰਾਇਆ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 16-11-2026 05:30 AM

ਤੀਰਥ ਯਾਤਰਾ ਬੱਸ ਹਾਦਸੇ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ

ਤੀਰਥ ਯਾਤਰਾ ਬੱਸ ਹਾਦਸੇ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਤੇ ਜ਼


Live Punjabi TV / Amritsar

ਇਲਾਜ ਦਾ ਸਾਰਾ ਖ਼ਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ

ਯੋਜਨਾ ਤਹਿਤ ਬੱਸਾਂ ਦਾ ਪ੍ਰਬੰਧ ਪੂਰੀ ਤਰ੍ਹਾਂ ਦਰੁਸਤ ਹੈ ਕਿਉਂਕਿ ਰੋਜ਼ਾਨਾ 70 ਬੱਸਾਂ ਵਿੱਚ 3,000 ਤੋਂ ਵੱਧ ਸ਼ਰਧਾਲੂ ਇਸ ਸਹੂਲਤ ਦਾ ਲਾਭ ਲੈ ਰਹੇ ਹਨ

ਅੰਮ੍ਰਿਤਸਰ, 15 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਰਨ ਤਾਰਨ ਵਿਖੇ 'ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ' ਦੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਦੇ ਪੀੜਤਾਂ ਲਈ ਅੱਜ ਪੰਜ ਮ੍ਰਿਤਕਾਂ ਦੇ ਵਾਰਸਾਂ ਨੂੰ ਪੰਜ-ਪੰਜ ਲੱਖ ਰੁਪਏ ਅਤੇ 11 ਜ਼ਖ਼ਮੀਆਂ ਨੂੰ ਇੱਕ-ਇੱਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਸਰਕਾਰੀ ਗੁਰੂ ਨਾਨਕ ਦੇਵ ਹਸਪਤਾਲ, ਜਿੱਥੇ 11 ਜ਼ਖ਼ਮੀ ਜ਼ੇਰੇ ਇਲਾਜ ਹਨ, ਵਿਖੇ ਲਗਪਗ 45 ਮਿੰਟ ਤੱਕ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਤੋਂ ਬਾਅਦ ਉਨ੍ਹਾਂ ਐਲਾਨ ਕੀਤਾ ਕਿ ਇਨ੍ਹਾਂ ਦੇ ਇਲਾਜ ਦਾ ਸਾਰਾ ਖ਼ਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਮੀਡੀਆ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਂਚ ਜਾਂ ਯੋਜਨਾ ਤਹਿਤ ਚੱਲਣ ਵਾਲੀਆਂ ਬੱਸਾਂ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਮਹਿਜ਼ ਇੱਕ ਸੜਕ ਹਾਦਸਾ ਸੀ। ਉਨ੍ਹਾਂ ਦੱਸਿਆ ਕਿ ਸੜਕ 'ਤੇ ਇੱਕ ਚਾਲਕ ਵੱਲੋਂ ਅਚਾਨਕ ਮੋੜ ਕੱਟਣ ਕਾਰਨ ਇੱਕ ਬੱਸ ਡਰਾਈਵਰ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਲਈ ਉਸ ਨੇ ਤੇਜ਼ੀ ਨਾਲ ਬੱਸ ਨੂੰ ਦੂਜੇ ਪਾਸੇ ਮੋੜਿਆ। ਇਹ ਮਹਿਜ਼ ਇੱਕ ਇਤਫ਼ਾਕ ਸੀ ਕਿ ਦੂਜੇ ਪਾਸਿਓਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਹੀ ਇੱਕ ਹੋਰ ਬੱਸ ਆ ਰਹੀ ਸੀ। ਦੋਵਾਂ ਬੱਸਾਂ ਦੀ ਆਪਸ ਵਿੱਚ ਟੱਕਰ ਹੋ ਗਈ, ਜਿਸ ਕਾਰਨ ਚਾਰ ਸ਼ਰਧਾਲੂਆਂ ਅਤੇ ਮੋਟਰਸਾਈਕਲ ਸਵਾਰ ਇੱਕ ਔਰਤ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖ਼ਮੀ ਹੋ ਗਏ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਜ਼ਖ਼ਮੀਆਂ ਦੀ ਸਿਹਤ ਦਾ ਜਾਇਜ਼ਾ ਲਿਆ ਅਤੇ ਪਾਇਆ ਕਿ ਉਨ੍ਹਾਂ ਵਿੱਚੋਂ ਕਈਆਂ ਦੇ ਸਿਰ ਵਿੱਚ ਸੱਟਾਂ ਲੱਗੀਆਂ ਹਨ ਅਤੇ ਹੱਡੀਆਂ ਟੁੱਟੀਆਂ ਹਨ (ਫਰੈਕਚਰ ਹੋਏ ਹਨ)। ਉਨ੍ਹਾਂ ਅੱਗੇ ਕਿਹਾ ਕਿ ਇਲਾਜ ਕਰ ਰਹੇ ਡਾਕਟਰਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਸਾਰੇ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ।

ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਯੋਜਨਾ ਤਹਿਤ ਬੱਸਾਂ ਦਾ ਪ੍ਰਬੰਧ ਪੂਰੀ ਤਰ੍ਹਾਂ ਦਰੁਸਤ ਹੈ ਕਿਉਂਕਿ ਰੋਜ਼ਾਨਾ 70 ਬੱਸਾਂ ਵਿੱਚ 3,000 ਤੋਂ ਵੱਧ ਸ਼ਰਧਾਲੂ ਇਸ ਸਹੂਲਤ ਦਾ ਲਾਭ ਲੈ ਰਹੇ ਹਨ। ਇਨ੍ਹਾਂ ਬੱਸਾਂ ਦੇ 17,000 ਗੇੜਿਆਂ ਵਿੱਚ ਸੱਤ ਲੱਖ ਤੋਂ ਵੱਧ ਸ਼ਰਧਾਲੂ ਆਪਣੀ ਤੀਰਥ ਯਾਤਰਾ ਪੂਰੀ ਕਰ ਚੁੱਕੇ ਹਨ। ਪਹਿਲਾਂ ਕਦੇ ਵੀ ਅਜਿਹਾ ਹਾਦਸਾ ਨਹੀਂ ਵਾਪਰਿਆ।

Rs 5 Lakh Each To The Kin Of The Deceased And Rs 1 Lakh Each To The Injured In The Pilgrimage Bus Accident


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now