ਸੁਖਬੀਰ ਸਿੰਘ ਬਾਦਲ ਤੇ ਹਮਲਾ - ਹਸਪਤਾਲ ਕਰਵਾਇਆ ਭਰਤੀ - ਹੋਰ ਵੇਰਵਿਆਂ ਦੀ ਉਡੀਕ    ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ    ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖਭਾਲ ਲਈ ਐਡਵਾਂਸਡ Oct ਐਂਜੀਓਗ੍ਰਾਫੀ ਤਕਨਾਲੋਜੀ ਦੀ ਸ਼ੁਰੂਆਤ    ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿਜੀਲੈਂਸ ਜਾਂਚ ਵਿੱਚ ਮਿਲੀ ਕਲੀਨ ਚਿੱਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ    ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨਾਂਦਲ ਗਿਰੋਹ ਦੇ 4 ਮੈਂਬਰ ਕਾਬੂ    ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ    ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ   

Italy 'ਚ ਜੈਕਾਰਿਆਂ ਦੀ ਗੂੰਜ 'ਚ ਸਜਾਇਆ ਗਿਆ 16ਵਾਂ ਮਹਾਨ ਨਗਰ ਕੀਰਤਨ, ਜੁਝਾਰੂ ਸਿੰਘਾਂ ਨੇ ਦਿਖਾਏ ਗੱਤਕੇ ਦੇ ਜੌਹਰ

The-16th-Mahana-Nagar-Kirtan-Was


Admin / International

ਮਿਲਾਨ, ਰੋਮ ਇਟਲੀ (ਸਾਬੀ ਚੀਨੀਆਂ) :  ਯੂਰਪ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਵਜੋਂ ਜਾਣੇ ਜਾਂਦੇ ਇਟਲੀ ਦੇ ਮਸ਼ਹੂਰ ਸ਼ਹਿਰ ਫੌਦੀ ਦੇ ਗੁਰਦੁਆਰਾ ਸਿੰਘ ਸਭਾ ਫੌਦੀ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਜੈਕਾਰਿਆਂ ਦੀ ਗੂੰਜ ਵਿਚ 16ਵਾਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਚਾਰ ਦਿਨ ਲਗਾਤਾਰ ਸਮਾਗਮ ਵਿਚ ਸਿੱਖ ਸੰਗਤਾਂ ਨੇ ਦੂਰ ਦਰਾਡੇ ਤੋਂ ਪਹੁੰਚ ਕੇ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਦਿਆਂ ਜੀਵਨ ਸਫਲ ਬਣਾਇਆ।

   ਸ੍ਰੀ ਅਖੰਠ ਪਾਠ ਦੇ ਭੋਗ ਸ਼ਨੀਵਾਰ ਨੂੰ ਸ਼ਾਮ ਵੇਲੇ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਵੱਡੇ ਪੰਡਾਲ ਸਜਾਏ ਗਏ। ਇਸੇ ਤਰ੍ਹਾਂ ਐਤਵਾਰ ਨੂੰ ਸ੍ਰੀ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਪੜਾਵਾਂ ਵਿਚ ਸਥਾਨਕ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਜਿਸ ਦੌਰਾਨ ਪੰਜਾਬ ਦੀ ਧਰਤੀ ਤੋਂ ਆਏ ਹੋਏ ਢਾਡੀ ਜੱਥੇ ਭਾਈ ਜੋਗਾ ਸਿੰਘ ਭਾਗੋਵਾਲ ਤੇ ਸਾਥੀਆਂ ਨੇ ਕਵੀਸ਼ਰੀ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

ਉਪੰਰਤ ਭਾਈ ਸੁਲੱਖਣ ਸਿੰਘ ਤੇ ਭਾਈ ਅੰਗਰੇਜ ਸਿੰਘ ਨੇ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਅਤੇ ਛੋਟੇ ਛੋਟੇ ਬੱਚਿਆਂ ਦੁਆਰਾ ਹਾਜ਼ਰੀਆਂ ਭਰਦਿਆਂ ਗੁਰਬਾਣੀ ਸ਼ਬਦ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਗੱਤਕੇ ਵਾਲੇ ਸਿੰਘਾਂ ਦੁਆਰਾ ਗੱਤਕਾ ਕਲਾ ਦੇ ਜੌਹਰ ਵਿਖਾਏ ਗਏ।

ਫੌਦੀ ਸ਼ਹਿਰ ਦੇ ਮੇਅਰ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਆਈਆਂ ਸਿੱਖ ਸੰਗਤਾਂ ਅਤੇ ਸਿੱਖ ਧਰਮ ਦੀ ਸ਼ਲਾਘਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਵਧਾਈ ਦਿੰਦਿਆਂ ਸਾਰਿਆਂ ਨੂੰ ਜੀ ਆਇਆਂ ਆਖਿਆ ਤੇ ਬਿਨਾਂ ਕੇਸ ਭੇਦਭਾਵ ਦੇ ਸਾਰਿਆਂ ਨੂੰ ਰੱਲ ਮਿਲਕੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਵੱਲੋਂ ਭਾਰਤੀ ਲੋਕਾਂ ਦੁਆਰਾ ਇਸ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪਾਏ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਾਸੀਓ ਸੂਬੇ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੋਂ ਇਲਾਵਾ ਹਜ਼ਾਰਾਂ ਸਿੱਖ ਸੰਗਤਾਂ ਉਚੇਚੇ ਤੌਰ 'ਤੇ ਮੌਜੂਦ ਸਨ। ਸਮਾਗਮ ਦੌਰਾਨ ਸੇਵਾਦਾਰਾਂ ਵੱਲੋਂ ਆਈਆਂ ਸੰਗਤਾਂ ਨੂੰ ਲੰਗਰ ਅਤੁੱਟ ਵਰਤਾਏ ਗਏ।


Powered by Froala Editor

The 16th Mahana Nagar Kirtan Was Decorated In The Echo Of Chants In Italy

Italy 'ਚ ਜੈਕਾਰਿਆਂ ਦੀ ਗੂੰਜ 'ਚ ਸਜਾਇਆ ਗਿਆ 16ਵਾਂ ਮਹਾਨ ਨਗਰ ਕੀਰਤਨ,
Italy 'ਚ ਜੈਕਾਰਿਆਂ ਦੀ ਗੂੰਜ 'ਚ ਸਜਾਇਆ ਗਿਆ 16ਵਾਂ ਮਹਾਨ ਨਗਰ ਕੀਰਤਨ,


Popular Posts
Just Now