ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਖਾਲਸਾ ਸਾਜਣਾ ਦਿਹਾੜੇ (ਵਿਸਾਖੀ) ਮੌਕੇ ਕਰਵਾਇਆ ਗਿਆ ਧਾਰਮਿਕ ਸਮਾਗਮ

ਖਾਲਸਾ ਸਾਜਣਾ ਦਿਹਾੜੇ (ਵਿਸਾਖੀ) ਮੌਕੇ ਕਰਵਾਇਆ ਗਿਆ ਧਾਰਮਿਕ ਸਮਾਗਮ


ਭਾਈ ਰਣਜੀਤ ਸਿੰਘ ਜੀ ਨੂੰ ਸਿਰੋਪਾਓ ਦੇ ਕੇ ਕੀਤਾ ਗਿਆ ਸਨਮਾਨਿਤ

ਵਾਸ਼ਿੰਗਟਨ :- ਖ਼ਾਲਸਾ ਸਾਜਣਾ ਦਿਹਾੜਾ (ਵਿਸਾਖੀ) ਦੇਸ਼ਾਂ ਵਿਦੇਸ਼ਾਂ ਦੀ ਧਰਤੀ 'ਤੇ ਵੀ ਪੂਰੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਜਿੱਥੇ ਵੱਖ ਵੱਖ 'ਤੇ ਥਾਵਾਂ ਨਗਰ ਕੀਰਤਨ ਕੱਢ ਕੇ ਇਸ ਦਿਹਾੜੇ ਨੂੰ ਮਨਾਇਆ ਜਾ ਗਿਆ, ਉੱਥੇ ਹੀ ਗੁਰਦੁਆਰਾ ਸੱਚਾ ਮਾਰਗ ਅਉਬੁਰਨ ਵਿਖੇ ਖ਼ਾਲਸਾ ਸਾਜਣਾ ਦਿਹਾੜੇ ਮੌਕੇ ਵਿਸ਼ੇਸ਼ ਗੁਰਮਿਤ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਭਾਈ ਰਣਜੀਤ ਸਿੰਘ ਜੀ(ਹੈੱਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ) ਤੇ ਇੰਡੀਅਨ ਕੌਂਸਲ ਜਰਨਲ ਪ੍ਰਕਾਸ਼ ਗੁਪਤਾ, Mr. ਜਗ ਮੋਹਨ(Minister Community & Personnel) ਵਾਸ਼ਿੰਗਟਨ D.C ਉਚੇਚੇ ਤੌਰ 'ਤੇ ਪਹੁੰਚੇ। ਭਾਈ ਰਣਜੀਤ ਸਿੰਘ ਜੀ ਨੇ ਗੁਰੂ ਦੀ ਹਜ਼ੂਰੀ ਵਿੱਚ ਬੈਠੀ ਸੰਗਤ ਨਾਲ ਗੁਰਮਿਤ ਵਿਚਾਰਾਂ ਦੀ ਸਾਂਝ ਪਾਈ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਸਾਜੇ ਗਏ ਖ਼ਾਲਸਾ ਪੰਥ ਦੇ ਇਤਿਹਾਸ ਅਤੇ ਸਿਧਾਂਤਾਂ ਤੋਂ ਜਾਣੂ ਕਰਵਾਇਆ, ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਦੇ ਲੜ ਲੱਗਣ ਵੱਲ ਵੀ ਪ੍ਰੇਰਿਤ ਕੀਤਾ। ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਗੁਰੂ ਘਰ ਆਈਆਂ ਸੰਗਤਾਂ ਲਈ ਲੰਗਰ ਦੇ ਅਤੁੱਟ ਪ੍ਰਬੰਧ ਕੀਤੇ ਗਏ।

Https livepunjabitv com


Popular Posts
Just Now