ਪ੍ਰਵਾਸੀਆਂ ਵਿੱਚ ਵੱਡੀ ਕਟੌਤੀ ਦਾ Uber ਸੇਵਾਵਾਂ 'ਤੇ ਪੈ ਸਕਦਾ ਹੈ ਅਸਰ ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੰਤ ਪ੍ਰੇਮਾਨੰਦ ਮਹਾਰਾਜ ਦੀ ਸੁਰੱਖਿਆ ’ਤੇ ਉੱਠੇ ਸਵਾਲ, ਮੁੱਖ ਮੰਤਰੀ ਤੋਂ ਆਸ਼ਰਮ ਦੀ ਜਾਂਚ ਦੀ ਮੰਗ ਐਲਨ ਮਸਕ ਦਾ ਵੱਡਾ ਬਿਆਨ, ਕਿਹਾ- ਕਿਊਬੈਕ, ਅਲਬਰਟਾ ਤੇ ਸਸਕੈਚਵਨ ਨੂੰ ਕੈਨੇਡਾ ਤੋਂ ਵੱਖ ਹੋ ਜਾਣਾ ਚਾਹੀਦਾ ਰੂਸ ਦੇ ਹਵਾਈ ਹਮਲੇ ਵਿੱਚ ਯੂਕਰੇਨ ਦੇ ਕਈ ਸ਼ਹਿਰਾਂ ਵਿੱਚ ਘੱਟੋ-ਘੱਟ 19 ਲੋਕਾਂ ਦੀ ਮੌਤ; 60 ਤੋਂ ਵੱਧ ਜ਼ਖ਼ਮੀ ਐੱਮ.ਬੀ.ਐੱਸ. ਵੱਲੋਂ ਮੱਕਾ ਸਮਝੌਤਾ ਸਰਗਰਮ ਕੀਤੇ ਜਾਣ ਦੇ ਵਿਚਕਾਰ ਹੂਤੀਆਂ ਨੇ ਤੁਰਕੀ ਅਤੇ ਪਾਕਿਸਤਾਨ ਨੂੰ ਦਿੱਤੀ ਭਿਆਨਕ ਚੇਤਾਵਨੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 08-10-2026 ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਪੰਜਾਬ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ! ਹੈਂਡ ਗ੍ਰੇਨੇਡ ਸਮੇਤ ISI ਨਾਲ ਜੁੜੇ 2 ਨੌਜਵਾਨ ਗ੍ਰਿਫ਼ਤਾਰ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਪੰਜਾਬੀ ਸੂਫੀ ਸਿੰਗਰ ਦੀ ਗੱਡੀ ਦਾ ਐਕਸੀਡੈਂਟ,

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਜਨਵਰੀ 2026)

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਜਨਵਰੀ 2026)


Punjab

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਜਨਵਰੀ 2026)

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ {ਪੰਨਾ 713}

ਪਦਅਰਥ: ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਠਾਕੁਰ = ਹੇ ਮਾਲਕ! ਅਵਰੁ ਕਛੂ = ਹੋਰ ਕੁਝ ਭੀ। ਸੰਗਿ = ਨਾਲ। ਗੁਣ ਗਾਮ = (ਤੇਰੇ) ਗੁਣਾਂ ਦਾ ਗਾਉਣਾ, (ਤੇਰੀ) ਸਿਫ਼ਤਿ-ਸਾਲਾਹ।੧।ਰਹਾ

ਤਰਵਰ = ਰੁੱਖ। ਛਾਮ = ਛਾਂ। ਧਾਇ = ਦੌੜ ਕੇ। ਬਹੁ ਬਿਧਿ = ਕਈ ਤਰੀਕਿਆਂ ਨਾਲ। ਧਾਵੈ = ਦੌੜਦਾ ਹੈ। ਧਾਇ ਧਾਇ ਧਾਵੈ = ਸਦਾ ਹੀ ਦੌੜਦਾ ਰਹਿੰਦਾ ਹੈ। ਨਿਰਾਰਥ = ਵਿਅਰਥ, ਨਿਸਫਲ।੧।

ਅਵਰੁ = ਹੋਰ। ਚਾਹਉ = ਚਾਹਉਂ, ਮੈਂ ਚਾਹਾਂ, ਮੈਂ ਮੰਗਦਾ ਰਹਾਂ। ਖਾਮ = ਕੱਚੀ, ਨਾਸਵੰਤ। ਨਾਨਕ = ਹੇ ਨਾਨਕ! ਰੇਨ = ਚਰਨ = ਧੂੜ। ਬਿਸ੍ਰਾਮ = (ਭਟਕਣ ਤੋਂ) ਟਿਕਾਉ।੨।

ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।

ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧।

ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।

Aaj Da Hukamnama Sri Darbar Sahib 3 January 2025


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now