ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Commonwealth Games 2022- ਪੰਜਾਬ ਦੇ ਚਾਰ ਤਮਗਾ ਜੇਤੂ ਖਿਡਾਰੀਆਂ ਸਮੇਤ ਸਾਰੀ ਟੀਮ ਭਾਰਤ ਪੁੱਜੀ, ਕੀਤਾ ਸ਼ਾਨਦਾਰ ਸਵਾਗਤ

Commonwealth Games 2022- ਪੰਜਾਬ ਦੇ ਚਾਰ ਤਮਗਾ ਜੇਤੂ ਖਿਡਾਰੀਆਂ ਸਮੇ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਅੰਮ੍ਰਿਤਸਰ : ਬਰਮਿੰਘਮ ਵਿਖੇ ਹੋ ਰਹੀਆਂ ਕਾਮਨਵੈਲਥ ਖੇਡਾਂ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੀ ਭਾਰ ਤੋਲਕ ਟੀਮ ਜਿਸ ਵਿਚ ਮਰਦ ਅਤੇ ਮਹਿਲਾ ਟੀਮਾਂ ਦੇ ਖਿਡਾਰੀ ਸ਼ਾਮਿਲ ਹਨ, ਅੱਜ ਸਵੇਰੇ ਸ੍ਰੀ ਗੁਰੂ ਰਾਮ ਦਾਸ ਅੰਮ੍ਰਿਤਸਰ ਹਵਾਈ ਅੱਡੇ ਰਸਤੇ ਭਾਰਤ ਦਾਖਲ ਹੋਈ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਤੇ ਕੋਚਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਹਰੇਕ ਖਿਡਾਰੀਆਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਜੀ ਆਇਆਂ ਕਿਹਾ, ਜਦਕਿ ਹੋਰ ਅਧਿਕਾਰੀਆਂ ਨੇ ਖਿਡਾਰੀਆਂ ਦੇ ਹਾਰ ਪਾ ਕੇ ਸਵਾਗਤ ਕੀਤਾ। ਦੱਸਣਯੋਗ ਹੈ ਕਿ ਇਸ ਟੀਮ ਨੇ ਕਾਮਨਵੈਲਥ ਖੇਡਾਂ ਵਿਚ ਭਾਰਤ ਲਈ 10 ਤਮਗੇ ਜਿੱਤੇ ਹਨ, ਜਿਸ ਵਿਚ 3 ਸੋਨੇ, 3 ਚਾਂਦੀ ਤੇ 4 ਕਾਂਸੀ ਦੇ ਤਮਗੇ ਸ਼ਾਮਿਲ ਹਨ। ਵੱਡੀ ਖੁਸ਼ੀ ਵਾਲੀ ਗੱਲ ਇਹ ਹੈ ਕਿ ਇਸ ਟੀਮ ਵਿਚ ਚਾਰ ਤਮਗਾ ਜੇਤੂ ਖਿਡਾਰੀ ਪੰਜਾਬ ਤੋਂ ਹਨ, ਜਿੰਨਾ ਵਿਚੋ ਇਕ ਲਵਪ੍ਰੀਤ ਸਿੰਘ ਦਾ ਪਿੰਡ ਦਾ ਅੰਮ੍ਰਿਤਸਰ ਹਵਾਈ ਅੱਡੇ ਦੇ ਬਿਲਕੁੱਲ ਨਾਲ ਬਲ ਸਿੰਕਦਰ ਹੈ। ਲਵਪ੍ਰੀਤ ਸਿੰਘ ਨੇ 109 ਕਿਲੋ ਭਾਰ ਵਰਗ ਵਿਚ ਕਾਂਸੀ ਦਾ ਕਾਂਸੀ ਦਾ ਤਮਗਾ ਜਿਤਿਆ ਹੈ। ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਪੰਜਾਬ ਦੇ ਤਮਗਾ ਜੇਤੂ ਖ਼ਿਡਾਰੀਆਂ ਲਈ ਇਨਾਮਾਂ ਦੀ ਵੱਡੀ ਰਾਸ਼ੀ ਦਾ ਐਲਾਨ ਕੀਤਾ ਹੈ, ਜਿੰਨਾ ਵਿਚ ਚਾਂਦੀ ਦਾ ਤਮਗਾ ਜੇਤੂ ਵਿਕਾਸ ਠਾਕੁਰ ਨੂੰ 50 ਲੱਖ ਰੁਪਏ ਅਤੇ ਕਾਂਸੀ ਦਾ ਤਮਗਾ ਜੇਤੂ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੂੰ 40 ਲੱਖ ਰੁਪਏ ਦਾ ਨਗਦ ਇਨਾਮ ਮੁੱਖ ਮੰਤਰੀ ਵੱਲੋਂ ਐਲਾਨਿਆ ਜਾ ਚੁੱਕਾ ਹੈ।
ਅੱਜ ਟੀਮ ਦੀ ਆਮਦ ਉਤੇ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਖਿਡਾਰੀਆਂ ਨੂੰ ਵਧਾਈ ਭੇਜੀ। ਅੱਜ ਭਾਰਤ ਪੁੱਜੇ ਖਿਡਾਰੀਆਂ ਵਿਚ ਸੋਨ ਤਮਗਾ ਜੇਤੂ ਮੀਰਾਂ ਬਾਈ ਚਾਨੂੰ, ਜਿਰਮੀ ਲਾਲਰੀਨੁਗਾ, ਅਚਿੰਤਾ ਸੀਉਲੀ, ਚਾਂਦੀ ਦਾ ਤਮਗਾ ਜੇਤੂ ਭੰਡਾਰਨੀ ਦੇਵੀ, ਸੰਕੇਤ ਸਰਗਰ, ਵਿਕਾਸ ਠਾਕੁਰ, ਕਾਂਸੀ ਦਾ ਤਗਮ ਜੇਤੂ ਹਰਜਿੰਦਰ ਕੌਰ, ਗੁਰਦੀਪ ਸਿੰਘ, ਗੁਰੂਰਾਜਾ ਪੂਜਾਰੇ ਸ਼ਾਮਿਲ ਸਨ। ਇਸ ਤੋਂ ਇਲਾਵਾ ਚੌਥੇ ਸਥਾਨ ਉਤੇ ਰਹੀ ਅਜੇ ਸਿੰਘ, ਪੋਰੀ ਹਜਾਰਿਕਾ (ਸੱਤਵੇਂ), ਊਸ਼ਾ ਕੁਮਾਰਾ (ਛੇਵੇਂ) ਅਤੇ ਪੂਰਨਿਮਾ ਪਾਂਡੇ (ਛੇਵੇਂ ਸਥਾਨ) ਵੀ ਅੱਜ ਪਹੁੰਚੇ ਖਿਡਾਰੀਆਂ ਵਿਚ ਸ਼ਾਮਿਲ ਸਨ। ਸ੍ਰੀ ਸੂਦਨ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਦੀ ਤਾਰੀਫ਼ ਕਰਦੇ ਕਿਹਾ ਕਿ ਤੁਸੀਂ ਡੇਢ ਸੌ ਕਰੋੜ ਭਾਰਤੀਆਂ ਦੀ ਨੁੰਮਾਇਦਗੀ ਕਰਨ ਵਾਲੀ ਟੀਮ ਹੋ ਅਤੇ ਸਾਨੂੰ ਤੁਹਾਡੇ ਹਰੇਕ ਮੈਂਬਰ ਉਤੇ ਮਾਣ ਹੈ। ਇਸ ਮੌਕੇ ਹਵਾਈ ਅੱਡੇ ਦੇ ਅਧਿਕਾਰੀ, ਤਹਿਸੀਲਦਾਰ ਜਗਸੀਰ ਸਿੰਘ, ਸਿਮਰਨ ਸਿੰਘ ਖੇਡ ਵਿਭਾਗ ਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ, ਜਿੰਨਾ ਨੇ ਖਿਡਾਰੀਆਂ ਦਾ ਸਵਾਗਤ ਕੀਤਾ।

Commonwealth Games 2022 The entire team including the four medal winning players of Punjab reached India and received a grand welcome


Popular Posts
Just Now