ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

India vs Pakistan - ਭਾਰਤ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ, ਪੰਡਯਾ ਨੇ ਜਿੱਤ 'ਚ ਨਿਭਾਈ ਵੱਡੀ ਭੂਮਿਕਾ

India vs Pakistan - ਭਾਰਤ ਨੇ ਪਾਕਿਸਤਾਨ ਨੂੰ  5 ਵਿਕਟਾਂ ਨਾਲ ਹਰਾਇਆ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ 2022 ਦਾ ਪਹਿਲਾ ਮੈਚ ਦੁਬਈ 'ਚ ਖੇਡਿਆ ਗਿਆ। ਇਸ ਮੈਚ 'ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਸਾਹਮਣੇ ਪਾਕਿਸਤਾਨ ਦੀ ਪੂਰੀ ਟੀਮ 19.5 ਓਵਰਾਂ 'ਚ 147 ਦੌੜਾਂ 'ਤੇ ਢੇਰ ਹੋ ਗਈ ਅਤੇ ਭਾਰਤ ਨੂੰ ਜਿੱਤ ਲਈ 148 ਦੌੜਾਂ ਦਾ ਟੀਚਾ ਮਿਲਿਆ। ਭਾਰਤ ਲਈ ਭੁਵੀ ਨੇ ਚਾਰ, ਹਾਰਦਿਕ ਪੰਡਯਾ ਨੇ ਤਿੰਨ, ਅਰਸ਼ਦੀਪ ਸਿੰਘ ਨੇ ਦੋ ਅਤੇ ਅਵੇਸ਼ ਖਾਨ ਨੇ ਇੱਕ ਵਿਕਟ ਲਈ।
ਦੂਜੀ ਪਾਰੀ ਵਿੱਚ ਭਾਰਤੀ ਟੀਮ ਨੇ ਜਿੱਤ ਲਈ 148 ਦੌੜਾਂ ਦਾ ਟੀਚਾ 5 ਵਿਕਟਾਂ ਬਾਕੀ ਰਹਿੰਦਿਆਂ ਹਾਸਲ ਕਰ ਲਿਆ। ਇਸ ਰੋਮਾਂਚਕ ਮੈਚ 'ਚ ਕਈ ਉਤਰਾਅ-ਚੜ੍ਹਾਅ ਆਏ ਪਰ ਟੀਮ ਇੰਡੀਆ ਨੇ ਆਖਰਕਾਰ ਇਹ ਮੈਚ ਜਿੱਤ ਕੇ ਏਸ਼ੀਆ ਕੱਪ 2022 ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਭਾਰਤ ਨੂੰ ਜਿੱਤ ਲਈ 6 ਦੌੜਾਂ ਦੀ ਲੋੜ ਸੀ ਅਤੇ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ। ਭਾਰਤ ਨੇ ਇਸ ਮੈਚ 'ਚ 19.4 ਓਵਰਾਂ 'ਚ 5 ਵਿਕਟਾਂ 'ਤੇ 148 ਦੌੜਾਂ ਬਣਾਈਆਂ। ਭਾਰਤ ਲਈ ਵਿਰਾਟ ਕੋਹਲੀ ਅਤੇ ਰਵਿੰਦਰ ਜਡੇਜਾ ਨੇ 35-35 ਦੌੜਾਂ ਬਣਾਈਆਂ ਜਦਕਿ ਹਾਰਦਿਕ ਪੰਡਯਾ ਨੇ 17 ਗੇਂਦਾਂ 'ਤੇ 1 ਛੱਕੇ ਅਤੇ 4 ਚੌਕਿਆਂ ਦੀ ਮਦਦ ਨਾਲ ਅਜੇਤੂ 33 ਦੌੜਾਂ ਬਣਾਈਆਂ ਅਤੇ ਟੀਮ ਦੀ ਜਿੱਤ 'ਚ ਵੱਡੀ ਭੂਮਿਕਾ ਨਿਭਾਈ।

India vs Pakistan India defeated Pakistan by 5 wickets Pandya played a big role in the victory


Popular Posts
Just Now