ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਖੇਡ ਮੰਤਰੀ ਨੇ ਅਰਸ਼ਦੀਪ ਦੀ ਮਾਤਾ ਨਾਲ ਕੀਤੀ ਗੱਲ, ਕਿਹਾ- ਜਿਨ੍ਹਾਂ ਨੇ ਕਦੇ ਬੈਟ ਨਹੀਂ ਫੜਿਆ, ਉਹ ਵੀ ਕੁਮੈਂਟ ਕਰ ਰਹੇ

ਖੇਡ ਮੰਤਰੀ ਨੇ ਅਰਸ਼ਦੀਪ ਦੀ ਮਾਤਾ ਨਾਲ ਕੀਤੀ ਗੱਲ, ਕਿਹਾ- ਜਿਨ੍ਹਾਂ ਨੇ ਕ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਬੀਤੇ ਦਿਨ ਇੰਡੀਆ-ਪਾਕਿ ਦਾ ਮੈਚ ਹੋਇਆ, ਜਿਸ 'ਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਨਾਰਾਜ਼ ਹੋ ਕਈ ਲੋਕਾਂ ਨੇ ਇਸ ਹਾਰ ਭਾਰ ਕ੍ਰਿਕਟਰ ਅਰਸ਼ਦੀਪ ਸਿਰ ਭੰਨ ਦਿੱਤਾ। ਕਿਉਂਕਿ ਮੈਚ ਦੌਰਾਨ ਅਰਸ਼ਦੀਪ ਕੋਲੋ ਕੈਚ ਮਿਸ ਹੋ ਗਈ ਸੀ, ਜਿਸ ਤੋਂ ਬਾਅਦ ਭਾਰਤੀ ਪ੍ਰਸ਼ੰਸਕ ਕਾਫੀ ਭੜਕ ਗਏ ਤੇ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ‘ਤੇ ਕ੍ਰਿਕਟਰ ਅਰਸ਼ਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਚੰਗੀ ਗੱਲ ਇਹ ਵੀ ਸਾਹਮਣੇ ਆਈ ਕਿ ਕਈ ਮਸ਼ਹੂਰ ਹਸਤੀਆਂ ਅਰਸ਼ਦੀਪ ਸਿੰਘ ਦੇ ਬਚਾਅ ‘ਚ ਵੀ ਆ ਰਹੀਆਂ ਹਨ। ਕ੍ਰਿਕਟਰ ਅਰਸ਼ਦੀਪ ਸਿੰਘ ਨੂੰ ਪੰਜਾਬ ਦੇ ਖੇਡ ਮੰਤਰੀ ਦਾ ਸਮਰਥਨ ਮਿਲਿਆ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਸ਼ਦੀਪ ਦੀ ਮਾਤਾ ਬਲਜੀਤ ਕੌਰ ਨਾਲ ਗੱਲਬਾਤ ਕੀਤੀ। ਮੀਤ ਹੇਅਰ ਨੇ ਕਿਹਾ ਕਿ ਜਿਨ੍ਹਾਂ ਨੇ ਕਦੇ ਬੱਲਾ ਨਹੀਂ ਫੜਿਆ, ਉਹ ਇਹ ਸਭ ਕਰ ਰਹੇ ਹਨ। ਉਨ੍ਹਾਂ ਕਿਹਾ ਅਰਸ਼ਦੀਪ ਆਪਣੀ ਪ੍ਰਤਿਭਾ ਦੇ ਦਮ ‘ਤੇ 140 ਕਰੋੜ ਦੀ ਆਬਾਦੀ ‘ਚੋਂ 11 ਖਿਡਾਰੀਆਂ ਦੀ ਟੀਮ ‘ਚ ਖੇਡ ਰਿਹਾ ਹੈ। ਹਰ ਕਿਸੇ ਦੇ ਚੰਗੇ ਦਿਨ ਅਤੇ ਮਾੜੇ ਦਿਨ ਹੁੰਦੇ ਹਨ।
ਮਾਤਾ ਬਲਜੀਤ ਕੌਰ ਦਾ ਕਹਿਣਾ ਹੈ ਕਿ ਅਰਸ਼ਦੀਪ ਰਾਤ ਨੂੰ ਬਹੁਤ ਦੁਖੀ ਸੀ। ਮੈਂ ਉਸਨੂੰ ਬਹੁਤ ਸਮਝਾਇਆ। ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਸਾਰਿਆਂ ਦੇ ਮੂੰਹ ਬੰਦ ਹੋ ਜਾਣਗੇ। ਮਾਤਾ ਨੇ ਕਿਹਾ ਕਿ ਚੰਗੀ ਗੱਲ ਇਹ ਹੈ ਕਿ ਪੂਰੀ ਟੀਮ ਅਰਸ਼ਦੀਪ ਦੇ ਨਾਲ ਹੈ। ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਅਰਸ਼ਦੀਪ ਨੂੰ ਆਪਣੀ ਖੇਡ ‘ਤੇ ਧਿਆਨ ਦੇਣਾ ਚਾਹੀਦਾ ਹੈ। ਜਦੋਂ ਉਹ ਪੰਜਾਬ ਆਵੇਗਾ ਤਾਂ ਉਸ ਨੂੰ ਏਅਰਪੋਰਟ ਤੋਂ ਢੋਲ ਵਜਾ ਕੇ ਆਪਣੇ ਨਾਲ ਲੈ ਆਵੇਗਾ।

The sports minister said what he said to Arshdeeps mother those who have never held a bat are also commenting


Popular Posts
Just Now