ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ
/ sports
Live Punjabi TV /
Jalandhar
ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ
ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ‘ਤੇ 8-1 ਦੀ ਸ਼ਾਨਦਾਰ ਜਿੱਤ ਦਰਜ ਕਰਕੇ ਫਾਈਨਲ ਵਿੱਚ ਪਹੁੰਚੀ ਸੀ
ਚੰਡੀਗੜ੍ਹ, ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਜਾਪਾਨ ‘ਤੇ 4-1 ਦੀ ਸ਼ਾਨਦਾਰ ਜਿੱਤ ਦਰਜ ਕਰਕੇ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ 2026’ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਮੌਜੂਦਾ ਚੈਂਪੀਅਨਾਂ ਨੇ ਸਭ ਤੋਂ ਅਹਿਮ ਮੌਕੇ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਘਰੇਲੂ ਮੈਦਾਨ ‘ਤੇ ਖਿਤਾਬ ਬਰਕਰਾਰ ਰੱਖਿਆ। ਇਹ ਉਨ੍ਹਾਂ ਦਾ 6ਵਾਂ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਖਿਤਾਬ ਹੈ।
ਦੱਸ ਦਈਏ ਕਿ ਅੱਜ ਫਾਈਨਲ ਮੁਕਾਬਲਾ ਦੇਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਸਟੇਡੀਅਮ ਵਿੱਚ ਮੌਜੂਦ ਸਨ। ਮੈਚ ਸ਼ੁਰੂ ਹੋਣ ਤੋਂ ਪਹਿਲਾਂ, ਦੋਵਾਂ ਉੱਚ ਅਧਿਕਾਰੀਆਂ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਹੱਥ ਮਿਲਾਇਆ। ਭਾਰਤੀ ਟੀਮ ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ‘ਤੇ 8-1 ਦੀ ਸ਼ਾਨਦਾਰ ਜਿੱਤ ਦਰਜ ਕਰਕੇ ਫਾਈਨਲ ਵਿੱਚ ਪਹੁੰਚੀ ਸੀ।
Asian Champions Trophy India Becomes Asian Hockey Champion For The 6th Time