ਪੋਦਾਰ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਸਾਲਾਨਾ ਖੇਡ ਦਿਵਸ, ਮੁੱਖ ਮਹਿਮਾਨ ਇਕਬਾਲ ਸਿੰਘ ਰੰਧਾਵਾ ਨੇ ਬੱਚਿਆਂ ਦੀ ਹੌਸਲਾ ਕੀਤੀ ਅਫ਼ਜਾਈ
LPTV / Chandigarh
ਜਲੰਧਰ : ਪੋਦਾਰ ਇੰਟਰਨੈਸ਼ਨਲ ਸਕੂਲ ਜਲੰਧਰ 'ਚ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵਿਚਕਾਰ ਵੱਖ -ਵੱਖ ਪ੍ਰਤਿਯੋਗਤਾਵਾਂ ਕਰਵਾਈਆਂ ਗਈਆਂ, ਜਿਵੇਂ - ਸ਼ਾਰਟ ਪੁੱਟ, ਰਿਲੇਅ ਰੇਸ, ਬੀਨ ਬੈਗ ਰੇਸ ਆਦਿ। ਇਸੇ ਖੇਡ ਭਾਵਨਾ ਨੂੰ ਸਮਝਦੇ ਹੋਏ ਬੱਚਿਆਂ ਨੇ ਹਰ ਖੇਡ ਨੂੰ ਸੱਚੀ ਖੇਡ ਭਾਵਨਾ ਨਾਲ਼ ਖੇਡਣ ਦੀ ਸਹੁੰ ਚੁੱਕੀ। ਇਸ ਮੌਕੇ ਪ੍ਰਤੀਯੋਗੀਆਂ ਨੂੰ ਪੁਰਸਕਾਰ ਵੀ ਦਿੱਤੇ ਗਏ।
ਇਸ ਦੌਰਾਨ ਮੁੱਖ ਮਹਿਮਾਨ ਸ਼੍ਰੀ ਇਕਬਾਲ ਸਿੰਘ ਰੰਧਾਵਾ (ਡੀਐੱਮ) ਜਲੰਧਰ ਅਤੇ ਸਕੂਲ ਦੀ ਪ੍ਰਿੰਸੀਪਲ ਰੋਹਿਣੀ ਰੋਹਿਤ ਗੁਰੰਗ ਜੀ ਨੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਦੌਰਾਨ ਪਹਿਲੀ ਤੋਂ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਡੰਬਲ, ਯੋਗਾ ਅਤੇ ਐਰੋਬਿਕਸ ਦੇ ਨਾਲ਼ ਸ਼ਾਨਦਾਰ ਐਥਲੇਟਿਕਸ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਰੋਹਿਣੀ ਰੋਹਿਤ ਗੁਰੰਗ ਜੀ ਨੇ ਵਿਦਿਆਰਥੀਆਂ ਦੇ ਮਾਤਾ- ਪਿਤਾ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ, ਅਤੇ ਬੱਚਿਆਂ ਦਾ ਉਤਸ਼ਾਹ ਵਧਾਇਆ।
The annual sports day was celebrated in Podar International School Chief guest Iqbal Singh Randhawa encouraged the children