ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਭਾਰਤ ਨੇ ਚੌਥੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖ਼ਿਤਾਬ

ਭਾਰਤ ਨੇ ਚੌਥੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖ਼ਿਤਾਬ


LPTV / Chandigarh

ਸਪੋਰਸ ਡੈਸਕ: ਭਾਰਤੀ ਜੂਨੀਅਰ ਹਾਕੀ ਟੀਮ ਨੇ ਆਪਣਾ ਦਬਦਬਾ ਜਾਰੀ ਰੱਖਦਿਆਂ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਆਪਣਾ ਚੌਥਾ ਏਸ਼ੀਆ ਕੱਪ ਖਿਤਾਬ ਜਿੱਤ ਲਿਆ ਹੈ। ਅੰਗਦ ਬੀਰ ਸਿੰਘ ਨੇ 13ਵੇਂ ਮਿੰਟ ਵਿੱਚ, ਅਰਿਜੀਤ ਸਿੰਘ ਨੇ 20ਵੇਂ ਮਿੰਟ ਵਿੱਚ ਗੋਲ ਕੀਤਾ।
ਪਾਕਿਸਤਾਨ ਲਈ ਇਕਲੌਤਾ ਗੋਲ ਅਬਦੁਲ ਬਸ਼ਾਰਤ ਨੇ 37ਵੇਂ ਮਿੰਟ ‘ਚ ਕੀਤਾ। ਇਸ ਟੂਰਨਾਮੈਂਟ ‘ਚ ਅਜੇਤੂ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੇ ਮਲੇਸ਼ੀਆ ‘ਚ ਹੋਣ ਵਾਲੇ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ (ਐੱਫ. ਆਈ. ਐੱਚ.) ਦੇ ਪੁਰਸ਼ ਜੂਨੀਅਰ ਵਿਸ਼ਵ ਕੱਪ ਲਈ ਵੀ ਕੁਆਲੀਫਾਈ ਕਰ ਲਿਆ ਹੈ। ਇਸ ਤੋਂ ਪਹਿਲਾਂ ਭਾਰਤ ਨੇ 2004, 2008 ਅਤੇ 2015 ਵਿੱਚ ਜੂਨੀਅਰ ਏਸ਼ੀਆ ਕੱਪ ਹਾਕੀ ਦਾ ਖਿਤਾਬ ਜਿੱਤਿਆ ਸੀ। ਪਾਕਿਸਤਾਨ ਨੇ ਇਹ ਟੂਰਨਾਮੈਂਟ ਤਿੰਨ ਵਾਰ (1987, 1992 ਅਤੇ 1996) ਜਿੱਤਿਆ ਹੈ।
ਅੰਗਦਬੀਰ ਨੇ ਅਰਿਜੀਤ ਦੇ ਸ਼ਾਟ ‘ਤੇ ਗੋਲਪੋਸਟ ਤੱਕ ਪਹੁੰਚ ਕੇ ਪਹਿਲਾ ਗੋਲ ਕੀਤਾ। ਅਰਿਜੀਤ ਨੇ 2-0 ਦੀ ਬੜ੍ਹਤ ਬਣਾ ਲਈ ਸੀ। ਅੰਤਰਾਲ ਤੋਂ ਬਾਅਦ ਪਾਕਿਸਤਾਨ ਨੂੰ ਗੋਲ ਕਰਨ ਵਿੱਚ ਸਫਲਤਾ ਮਿਲੀ। ਆਖ਼ਰੀ ਕੁਆਰਟਰ ਵਿੱਚ ਪਾਕਿਸਤਾਨ ਨੇ ਬਰਾਬਰੀ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਪਰ ਭਾਰਤੀ ਡਿਫੈਂਸ ਡਟਿਆ ਰਿਹਾ। ਭਾਰਤੀ ਕਪਤਾਨ ਉੱਤਮ ਸਿੰਘ ਨੂੰ ਮੈਨ ਆਫ ਦਾ ਮੈਚ ਚੁਣਿਆ ਗਿਆ।

India won the Junior Asia Cup title for the fourth time


Popular Posts
Just Now