ਭਾਰਤੀ ਟੀਮ 'ਤੇ ਹੋਈ ਪੈਸਿਆਂ ਦੀ ਬਾਰਿਸ਼, ਚੈਂਪੀਅਨਜ਼ ਟਰਾਫੀ ਜਿੱਤਣ 'ਤੇ BCCI ਨੇ ਖੋਲ੍ਹਿਆ ਖਜ਼ਾਨਾ
Admin / Sports
ਲਾਈਵ ਪੰਜਾਬੀ ਟੀਵੀ ਬਿਊਰੋ : ਆਈਪੀਐੱਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਰਤੀ ਟੀਮ ਦੇ ਖਿਡਾਰੀਆਂ 'ਤੇ ਪੈਸਿਆਂ ਦੀ ਬਾਰਿਸ਼ ਸ਼ੁਰੂ ਹੋ ਗਈ ਹੈ। ਦਰਅਸਲ, ਭਾਰਤੀ ਕ੍ਰਿਕਟ ਬੋਰਡ ਯਾਨੀ ਬੀਸੀਸੀਆਈ ਨੇ ਚੈਂਪੀਅਨਜ਼ ਟਰਾਫੀ ਜਿੱਤਣ ਵਾਲੀ ਟੀਮ ਨੂੰ 58 ਕਰੋੜ ਰੁਪਏ ਦਾ ਇਨਾਮ ਦਿੱਤਾ ਹੈ। ਇਹ ਸਾਰੀ ਰਕਮ ਟੀਮ ਦੇ ਸਾਰੇ ਖਿਡਾਰੀਆਂ, ਕੋਚਿੰਗ ਅਤੇ ਸਪੋਰਟ ਸਟਾਫ ਵਿਚ ਵੰਡੀ ਜਾਵੇਗੀ।
ਆਈਸੀਸੀ ਤੋਂ ਮਿਲੇ 20 ਕਰੋੜ ਰੁਪਏ
ਟੀਮ ਇੰਡੀਆ ਨੂੰ ਚੈਂਪੀਅਨ ਬਣਨ ਤੋਂ ਬਾਅਦ ਆਈਸੀਸੀ ਤੋਂ 20 ਕਰੋੜ ਰੁਪਏ ਮਿਲੇ ਹਨ। ਜਦੋਂ ਕਿ ਨਿਊਜ਼ੀਲੈਂਡ ਦੀ ਟੀਮ ਨੂੰ 9.5 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਮਿਲੀ ਹੈ। ਜਦਕਿ ਤੀਜੇ ਅਤੇ ਚੌਥੇ ਸਥਾਨ 'ਤੇ ਖੜ੍ਹੇ ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਨੂੰ 4.87 ਕਰੋੜ ਰੁਪਏ ਮਿਲੇ ਹਨ।
ਬਿਨਾਂ ਮੈਚ ਹਾਰੇ ਚੈਂਪੀਅਨ ਬਣਿਆ ਭਾਰਤ
ਟੀਮ ਇੰਡੀਆ ਨੇ ਚੈਂਪੀਅਨਜ਼ ਟਰਾਫੀ 2025 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਟੀਮ ਨੇ ਇੱਕ ਵੀ ਮੈਚ ਗੁਆਏ ਬਿਨਾਂ ਚੈਂਪੀਅਨਜ਼ ਟਰਾਫੀ ਜਿੱਤ ਲਈ। ਭਾਰਤ ਨੇ 2013 ਦੀ ਚੈਂਪੀਅਨਜ਼ ਟਰਾਫੀ ਵਿਚ ਵੀ ਇਹੀ ਰਿਕਾਰਡ ਕਾਇਮ ਕੀਤਾ ਸੀ। ਇਸ ਨਾਲ ਭਾਰਤ ਤਿੰਨ ਵਾਰ ਚੈਂਪੀਅਨਜ਼ ਟਰਾਫੀ ਜਿੱਤਣ ਵਾਲੀ ਇਕਲੌਤੀ ਟੀਮ ਬਣ ਗਈ ਹੈ।
ਰੋਹਿਤ ਸ਼ਰਮਾ ਨੇ ਤੋੜਿਆ ਧੋਨੀ ਦਾ ਰਿਕਾਰਡ
ਰੋਹਿਤ ਸ਼ਰਮਾ ਨੇ ਕਪਤਾਨ ਵਜੋਂ ਆਈਸੀਸੀ ਟੂਰਨਾਮੈਂਟ ਵਿਚ ਲਗਾਤਾਰ 13ਵੀਂ ਜਿੱਤ ਹਾਸਲ ਕੀਤੀ। ਉਸ ਨੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦਾ 12 ਜਿੱਤਾਂ ਦਾ ਰਿਕਾਰਡ ਤੋੜ ਦਿੱਤਾ। ਰੋਹਿਤ ਨੇ ਚੈਂਪੀਅਨਸ ਟਰਾਫੀ 'ਚ 5 ਮੈਚ ਜਿੱਤੇ ਹਨ। ਇਸ ਤੋਂ ਪਹਿਲਾਂ ਉਸ ਨੇ 2024 ਟੀ-20 ਵਿਸ਼ਵ ਕੱਪ 'ਚ ਲਗਾਤਾਰ 8 ਮੈਚ ਜਿੱਤੇ ਸਨ।
Money Rained Down On The Indian Team BCCI Opened Its Treasury After Winning The Champions Trophy