ਯੁੱਧ ਨਸ਼ਿਆਂ ਵਿਰੁੱਧ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ    ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ    ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ ਅੰਕੜਾ 10447 ਕਰੋੜ ਰੁਪਏ ਤੇ ਪੁੱਜਾ: ਹਰਪਾਲ ਸਿੰਘ ਚੀਮਾ    ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ    ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਚ ਲਿਆਏਗੀ ਬਿੱਲ    ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ    ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ    *ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ   
IPL Final: ਔਰੇਂਜ ਤੇ ਪਰਪਲ ਕੈਪ 'ਤੇ ਗੁਜਰਾਤ ਟਾਈਟਨਜ਼ ਦੇ ਖਿਡਾਰੀਆਂ ਦਾ ਰਿਹਾ ਦਬਦਬਾ
June 4, 2025
IPL-Final-Gujarat-Titans-Players

ਅਹਿਮਦਾਬਾਦ, 04 ਜੂਨ 2025: IPL Final 2025 PBKS vs RCB Highlights: ਭਾਵੇਂ ਗੁਜਰਾਤ ਟਾਈਟਨਜ਼ ਦੀ ਟੀਮ ਆਈਪੀਐਲ ਫਾਈਨਲ ਵਿੱਚ ਪਹੁੰਚਣ ਵਿੱਚ ਅਸਫਲ ਰਹੀ, ਪਰ ਇਸਦੇ ਓਪਨਿੰਗ ਬੱਲੇਬਾਜ਼ ਸਾਈ ਸੁਦਰਸ਼ਨ ਨੇ ਔਰੇਂਜ ਕੈਪ ਜਿੱਤੀ ਹੈ। ਆਈਪੀਐਲ 2025 ਦੇ ਫਾਈਨਲ ਵਿੱਚ ਰਾਇਲ ਚੈਲੇਂਜਰਜ਼ ਬੰਗਲੁਰੂ (ਆਰਸੀਬੀ) ਨੇ ਪੰਜਾਬ ਕਿੰਗਜ਼ ਨੂੰ ਛੇ ਦੌੜਾਂ ਨਾਲ ਹਰਾ ਕੇ ਪਹਿਲੀ ਵਾਰ ਆਈਪੀਐਲ ਖਿਤਾਬ ਜਿੱਤਿਆ। ਭਾਵੇਂ ਆਰਸੀਬੀ ਆਈਪੀਐਲ ਟਰਾਫੀ ਜਿੱਤਣ ਵਿੱਚ ਸਫਲ ਰਿਹਾ, ਪਰ ਗੁਜਰਾਤ ਟਾਈਟਨਜ਼ ਦੇ ਖਿਡਾਰੀਆਂ ਨੇ ਔਰੇਂਜ ਕੈਪ ਅਤੇ ਪਰਪਲ ਕੈਪ 'ਤੇ ਦਬਦਬਾ ਬਣਾਇਆ।

ਸਾਈ ਸੁਦਰਸ਼ਨ ਨੇ ਇਸ ਸੀਜ਼ਨ ਵਿੱਚ ਆਪਣੀ ਬੱਲੇਬਾਜ਼ੀ ਨਾਲ ਪ੍ਰਭਾਵਿਤ ਕੀਤਾ। ਸੁਦਰਸ਼ਨ ਨੇ 15 ਮੈਚਾਂ ਵਿੱਚ 156.17 ਦੇ ਸਟ੍ਰਾਈਕ ਰੇਟ ਅਤੇ 54.21 ਦੀ ਔਸਤ ਨਾਲ 759 ਦੌੜਾਂ ਬਣਾਈਆਂ, ਜਿਸ ਵਿੱਚ ਇੱਕ ਸੈਂਕੜਾ ਅਤੇ ਛੇ ਅਰਧ ਸੈਂਕੜੇ ਸ਼ਾਮਲ ਹਨ। ਸੁਧਰਸਨ ਨੇ ਸ਼ੁਭਮਨ ਗਿੱਲ ਨਾਲ ਮਿਲ ਕੇ ਕਈ ਮੈਚਾਂ ਵਿੱਚ ਗੁਜਰਾਤ ਨੂੰ ਮਜ਼ਬੂਤ ਸ਼ੁਰੂਆਤ ਦਿੱਤੀ। 

ਹਾਲਾਂਕਿ, ਗੁਜਰਾਤ ਦਾ ਸਫ਼ਰ ਐਲੀਮੀਨੇਟਰ ਵਿੱਚ ਮੁੰਬਈ ਇੰਡੀਅਨਜ਼ ਖ਼ਿਲਾਫ਼ ਹਾਰ ਨਾਲ ਖਤਮ ਹੋਇਆ। ਸਾਈ ਸੁਦਰਸ਼ਨ ਨੇ ਐਲੀਮੀਨੇਟਰ ਮੈਚ ਵਿੱਚ ਵੀ ਵਧੀਆ ਪ੍ਰਦਰਸ਼ਨ ਕੀਤਾ ਸੀ ਅਤੇ 80 ਦੌੜਾਂ ਬਣਾਈਆਂ ਸਨ, ਪਰ ਉਨ੍ਹਾਂ ਦੇ ਆਊਟ ਹੋਣ ਤੋਂ ਬਾਅਦ, ਟੀਮ ਟੀਚਾ ਪ੍ਰਾਪਤ ਕਰਨ ਵਿੱਚ ਅਸਫਲ ਰਹੀ।

ਆਰਸੀਬੀ ਦੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ ਪਰਪਲ ਕੈਪ ਦੀ ਦੌੜ ਵਿੱਚ ਸਨ। ਉਸ ਕੋਲ ਪਰਪਲ ਕੈਪ ਜਿੱਤਣ ਦਾ ਚੰਗਾ ਮੌਕਾ ਸੀ। ਹੇਜ਼ਲਵੁੱਡ ਨੇ 12 ਮੈਚਾਂ ਵਿੱਚ 22 ਵਿਕਟਾਂ ਲਈਆਂ। ਹੇਜ਼ਲਵੁੱਡ ਨੇ ਫਾਈਨਲ ਵਿੱਚ ਸਿਰਫ਼ ਇੱਕ ਵਿਕਟ ਲਈ। ਜੇਕਰ ਹੇਜ਼ਲਵੁੱਡ ਨੇ ਫਾਈਨਲ ਮੈਚ ਵਿੱਚ ਪੰਜ ਵਿਕਟਾਂ ਲਈਆਂ ਹੁੰਦੀਆਂ, ਤਾਂ ਉਹ ਪਰਪਲ ਕੈਪ ਜਿੱਤ ਸਕਦਾ ਸੀ। ਹਾਲਾਂਕਿ, ਗੁਜਰਾਤ ਟਾਈਟਨਜ਼ ਦੇ ਤੇਜ਼ ਗੇਂਦਬਾਜ਼ ਪ੍ਰਸਿਧ ਕ੍ਰਿਸ਼ਨਾ 25 ਵਿਕਟਾਂ ਨਾਲ ਸਿਖਰ 'ਤੇ ਰਹੇ ਅਤੇ ਪਰਪਲ ਕੈਪ ਪੁਰਸਕਾਰ ਜਿੱਤਿਆ।

Read More: PBKS vs RCB: ਰਾਇਲ ਚੈਲੇਂਜਰਜ਼ ਬੰਗਲੁਰੂ ਪਹਿਲੀ ਵਾਰ ਆਈਪੀਐਲ ਦੀ ਚੈਂਪੀਅਨ ਬਣੀ

Powered by Froala Editor

IPL Final Gujarat Titans Players Dominated The Orange And Purple Caps

local advertisement banners
Comments


Recommended News
Popular Posts
Just Now