ਯੁੱਧ ਨਸ਼ਿਆਂ ਵਿਰੁੱਧ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ    ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ    ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ ਅੰਕੜਾ 10447 ਕਰੋੜ ਰੁਪਏ ਤੇ ਪੁੱਜਾ: ਹਰਪਾਲ ਸਿੰਘ ਚੀਮਾ    ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ    ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਚ ਲਿਆਏਗੀ ਬਿੱਲ    ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ    ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ    *ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ   
ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ
July 31, 2026
Juvenile-Among-Four-Involved-In-

LPTV / Chandigarh/amritsar

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਆਈ.ਐਸ.ਆਈ. ਸਪਾਂਸਰਡ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀ.ਜੀ.ਪੀ. ਗੌਰਵ ਯਾਦਵ — ਆਈ.ਐਸ.ਆਈ. ਹੈਂਡਲਰ ਸਰਹੱਦੀ ਰਾਜ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਰਹੇ ਹਨ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ ਚੰਡੀਗੜ੍ਹ/ਅੰਮ੍ਰਿਤਸਰ 31 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਥਾਣਾ ਅਜਨਾਲਾ ਦੀ ਪੁਲਿਸ ਚੌਂਕੀ ਚਮਿਆਰੀ ਤੇ ਹੋਏ ਹਮਲੇ ਵਿੱਚ ਸ਼ਾਮਲ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨਬੀਰ ਸਿੰਘ ਉਰਫ਼ ਗੋਰਾ ਮਨੀਦੀਪ ਸਿੰਘ ਦੋਵੇਂ ਵਾਸੀ ਪਿੰਡ ਹਰੜ ਖੁਰਦ ਅੰਮ੍ਰਿਤਸਰ ; ਪਰਦੀਪ ਸਿੰਘ ਉਰਫ਼ ਲਵ ਵਾਸੀ ਗੁੱਜਰਪੁਰਾ ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਆਈ.ਐਸ.ਆਈ. ਸਪਾਂਸਰਡ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਇਸ ਹਮਲੇ ਨੂੰ ਅੰਜਾਮ ਦੇਣ ਲਈ ਫੰਡ ਮਿਲੇ ਸਨ। ਡੀ.ਜੀ.ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਫੰਡਿੰਗ ਚੈਨਲਾਂ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 21 ਅਤੇ 22 ਜੁਲਾਈ 2026 ਦੀ ਦਰਮਿਆਨੀ ਰਾਤ ਨੂੰ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਚੌਂਕੀ ਚਮਿਆਰੀ ਤੇ ਕੋਈ ਵਿਸਫੋਟਕ ਸਮੱਗਰੀ ਸੁੱਟੀ ਸੀ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਘਟਨਾ ਤੋਂ ਤੁਰੰਤ ਬਾਅਦ ਮਾਮਲੇ ਨੂੰ ਸੁਲਝਾਉਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਨੁੱਖੀ ਸੋਰਤਾਂ ਅਤੇ ਤਕਨੀਕੀ ਪੜਚੋਲਾਂ ਦੇ ਅਧਾਰ ਤੇ ਦੋਸ਼ੀਆਂ ਦੀ ਪਛਾਣ ਕੀਤੀ ਗਈ ਅਤੇ ਅਗਲੇਰੀ ਜਾਂਚ ਦੇ ਨਤੀਜੇ ਵਜੋਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਐਸ.ਐਸ.ਪੀ. ਨੇ ਦੱਸਿਆ ਕਿ ਮੁਲਜ਼ਮ ਮਨੀਦੀਪ ਅਤੇ ਪਰਦੀਪ ਨੇ ਰੇਕੀ ਕੀਤੀ ਅਤੇ ਯੋਜਨਾ ਬਣਾਈ ਜਦੋਂ ਕਿ ਕਰਨਬੀਰ ਨੇ ਆਪਣੇ ਨਾਬਾਲਗ ਸਾਥੀ ਨਾਲ ਮਿਲ ਕੇ ਪੁਲਿਸ ਚੌਂਕੀ ਚਮਿਆਰੀ ਤੇ ਹਮਲੇ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਜੇ ਬਰਾਮਦ ਕੀਤਾ ਜਾਣਾ ਬਾਕੀ ਹੈ। ਉਨ੍ਹਾਂ ਦੱਸਿਆ ਕਿ ਮੁਢਲੇ ਨਤੀਜਿਆਂ ਤੋਂ ਇਹ ਵੀ ਸੰਕੇਤ ਮਿਲੇ ਹਨ ਕਿ ਆਈ.ਐਸ.ਆਈ. ਹੈਂਡਲਰ ਸਰਹੱਦੀ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ 15-25 ਸਾਲ ਉਮਰ ਵਰਗ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਭਰਤੀ ਕਰਨ ਅਤੇ ਉਨ੍ਹਾਂ ਨੂੰ ਕੱਟੜਪੰਥੀ ਬਣਾਉਣ ਦੀ ਕਥਿਤ ਕੋਸ਼ਿਸ਼ ਕਰ ਰਹੇ ਹਨ। ਇਸ ਸਬੰਧੀ ਥਾਣਾ ਅਜਨਾਲਾ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 109 326-ਬੀ 221 132 48 111 113 61(2) ਅਤੇ 3(5) ਤਹਿਤ ਐਫ.ਆਈ.ਆਰ. ਨੰਬਰ 250 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Juvenile Among Four Involved In Police Post Chamiari Attack Case Held In Amritsar

local advertisement banners
Comments


Recommended News
Popular Posts
Just Now