ਯੁੱਧ ਨਸ਼ਿਆਂ ਵਿਰੁੱਧ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ    ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ    ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ ਅੰਕੜਾ 10447 ਕਰੋੜ ਰੁਪਏ ਤੇ ਪੁੱਜਾ: ਹਰਪਾਲ ਸਿੰਘ ਚੀਮਾ    ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ    ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਚ ਲਿਆਏਗੀ ਬਿੱਲ    ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ    ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ    *ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ   
ਗੁਰਦੁਆਰੇ ਤੋਂ ਪਰਤਦੇ ਸਮੇਂ ਹਾਦਸਾ, 19 ਸਾਲਾ ਨੌਜਵਾਨ ਦੀ ਮੌਤ; ਮਾਂ ਤੇ ਭੈਣ ਗੰਭੀਰ ਜ਼ਖ਼ਮੀ
June 17, 2026
Accident-youth-death-mother-sist

ਗੁਰਦੁਆਰੇ ਤੋਂ ਪਰਤਦੇ ਸਮੇਂ ਹਾਦਸਾ, 19 ਸਾਲਾ ਨੌਜਵਾਨ ਦੀ ਮੌਤ; ਮਾਂ ਤੇ ਭੈਣ ਗੰਭੀਰ ਜ਼ਖ਼ਮੀ


ਫਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ 19 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੀ ਮਾਂ ਤੇ ਭੈਣ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈਆਂ। ਪਰਿਵਾਰ ਦੇ ਤਿੰਨੇ ਜੀਅ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਘਟਨਾ ਦੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਸੰਗਰੂਰ ਦੇ ਰਹਿਣ ਵਾਲਾ ਕ੍ਰਿਸ਼ਨ ਸਿੰਘ ਆਪਣੀ ਮਾਤਾ ਜਸਵੀਰ ਕੌਰ ਤੇ ਭੈਣ ਰਮਨਦੀਪ ਕੌਰ ਨਾਲ ਮੋਟਰਸਾਈਕਲ ‘ਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਪਰਤ ਰਹੇ ਸਨ। 

ਇਸ ਦੌਰਾਨ ਜਦੋਂ ਉਹ ਪਿੰਡ ਜੱਲਾ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਕ੍ਰਿਸ਼ਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖ਼ਮੀ ਮਾਂ-ਬੇਟੀ ਨੂੰ ਪਹਿਲਾਂ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਦਾਖਲ ਕਰਵਾਇਆ ਗਿਆ, ਜਿੱਥੋਂ ਗੰਭੀਰ ਹਾਲਤ ਕਾਰਨ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ।

ਰਮਨਦੀਪ ਕੌਰ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਸ ਨੂੰ ਅੱਗੇ ਪੀਜੀਆਈ, ਚੰਡੀਗੜ੍ਹ ਭੇਜਿਆ ਗਿਆ ਹੈ। ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Powered by Froala Editor

Accident youth death mother sister

local advertisement banners
Comments


Recommended News
Popular Posts
Just Now