ਯੁੱਧ ਨਸ਼ਿਆਂ ਵਿਰੁੱਧ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ    ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ    ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ ਅੰਕੜਾ 10447 ਕਰੋੜ ਰੁਪਏ ਤੇ ਪੁੱਜਾ: ਹਰਪਾਲ ਸਿੰਘ ਚੀਮਾ    ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ    ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਚ ਲਿਆਏਗੀ ਬਿੱਲ    ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ    ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ    *ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ   
ਅਜਨਾਲਾ ਦੇ ਪਿੰਡ ਹਰੜ ਖੁਰਦ ਨੇੜੇ BSF ਦੀ ਵੱਡੀ ਕਾਰਵਾਈ, ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ
June 19, 2026
Aropi-Arrested

ਅਜਨਾਲਾ ਦੇ ਪਿੰਡ ਹਰੜ ਖੁਰਦ ਨੇੜੇ BSF ਦੀ ਵੱਡੀ ਕਾਰਵਾਈ, ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ





ਸਰਹੱਦੀ ਖੇਤਰ ਵਿੱਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ BSF ਦੀ 117 ਬਟਾਲੀਅਨ ਨੇ ਅਜਨਾਲਾ ਦੇ ਪਿੰਡ ਹਰੜ ਖੁਰਦ ਨੇੜੇ ਇੱਕ ਭਾਰਤੀ ਨਾਗਰਿਕ ਨੂੰ ਕਾਬੂ ਕਰਕੇ ਉਸ ਦੀ ਨਿਸ਼ਾਨਦੇਹੀ 'ਤੇ ਭਾਰੀ ਮਾਤਰਾ ਵਿੱਚ ਹਥਿਆਰਾਂ ਦਾ ਜਖੀਰਾ ਬਰਾਮਦ ਕੀਤਾ 


ਬੀਤੀ ਰਾਤ BSF ਨੂੰ ਇੱਕ ਖ਼ਾਸ ਖੁਫੀਆ ਸੂਚਨਾ ਪ੍ਰਾਪਤ ਹੋਈ ਸੀ। ਇਸ ਸੂਚਨਾ ਦੇ ਆਧਾਰ 'ਤੇ 117 ਬਟਾਲੀਅਨ ਦੇ ਜਵਾਨਾਂ ਨੇ ਪਿੰਡ ਹਰੜ ਖੁਰਦ, ਥਾਣਾ ਅਜਨਾਲਾ, ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਕਾਰਵਾਈ ਕਰਦਿਆਂ ਇੱਕ ਸ਼ੱਕੀ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ।


ਬਰਾਮਦਗੀ ਵਿੱਚ ਇੱਕ AK-47 ਰਾਈਫਲ, 25 ਪਿਸਤੌਲ, 47 ਪਿਸਤੌਲ ਮੈਗਜ਼ੀਨ ਅਤੇ ਇੱਕ ਬੁਲੇਟਪਰੂਫ ਜੈਕਟ ਸ਼ਾਮਲ ਹੈ। ਇਸ ਤੋਂ ਇਲਾਵਾ 368 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ 


BSF ਅਧਿਕਾਰੀਆਂ ਅਨੁਸਾਰ ਗ੍ਰਿਫ਼ਤਾਰ ਵਿਅਕਤੀ ਇਸ ਵੇਲੇ 117 ਬਟਾਲੀਅਨ ਦੀ ਹਿਰਾਸਤ ਵਿੱਚ ਹੈ ਅਤੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਹ ਹਥਿਆਰ ਕਿਸ ਮਕਸਦ ਲਈ ਇਕੱਠੇ ਕੀਤੇ ਗਏ ਸਨ ਅਤੇ ਇਸ ਦੇ ਪਿੱਛੇ ਕਿਹੜਾ ਨੈੱਟਵਰਕ ਸਰਗਰਮ ਹੈ।


ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। BSF ਵੱਲੋਂ ਸਰਹੱਦੀ ਖੇਤਰ ਵਿੱਚ ਨਿਗਰਾਨੀ ਹੋਰ ਸਖ਼ਤ ਕਰ ਦਿੱਤੀ ਗਈ ਹੈ।

Powered by Froala Editor

Aropi Arrested

local advertisement banners
Comments


Recommended News
Popular Posts
Just Now