ਯੁੱਧ ਨਸ਼ਿਆਂ ਵਿਰੁੱਧ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ    ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ    ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ ਅੰਕੜਾ 10447 ਕਰੋੜ ਰੁਪਏ ਤੇ ਪੁੱਜਾ: ਹਰਪਾਲ ਸਿੰਘ ਚੀਮਾ    ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ    ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਚ ਲਿਆਏਗੀ ਬਿੱਲ    ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ    ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ    *ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ   
WWE ਦੇ ਦਿੱਗਜ ਖਿਡਾਰੀ Hulk Hogan ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ
July 25, 2025
WWE-Legend-Hulk-Hogan-Passed-Awa

 ਅਮਰੀਕਾ , 25 ਜੁਲਾਈ 2025 , ( ਨਵਦੀਪ ਕੌਰ ਰਜ਼ਾਦਾ ) : ਅਮਰੀਕੀ ਪਹਿਲਵਾਨ ਅਤੇ WWE ਦੇ ਦਿੱਗਜ ਖਿਡਾਰੀ ਹਲਕ ਹੋਗਨ (Hulk Hogan) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਸਨੇ ਵੀਰਵਾਰ 24 ਜੁਲਾਈ, 2025 ਨੂੰ ਆਖਰੀ ਸਾਹ ਲਿਆ। ਵੀਰਵਾਰ ਨੂੰ ਫਲੋਰੀਡਾ ਦੇ ਕਲੀਅਰਵਾਟਰ ਵਿੱਚ Hulk Hogan ਦੇ ਘਰ ਡਾਕਟਰਾਂ ਨੂੰ ਬੁਲਾਇਆ ਗਿਆ, ਜਿਸ ਤੋਂ ਬਾਅਦ ਪਹਿਲਵਾਨ ਨੂੰ ਕਲੀਅਰਵਾਟਰ ਵਿੱਚ ਉਸਦੇ ਘਰ ਤੋਂ ਐਂਬੂਲੈਂਸ ਵਿੱਚ ਸਟ੍ਰੈਚਰ 'ਤੇ ਲਿਜਾਇਆ ਗਿਆ ਪਰ ਉਸਨੂੰ ਬਚਾਇਆ ਨਹੀਂ ਜਾ ਸਕਿਆ।

11 ਅਗਸਤ 1953 ਨੂੰ ਅਗਸਤਾ, ਜਾਰਜੀਆ ਵਿੱਚ ਜਨਮੇ Hulk ਨੇ ਪੇਸ਼ੇਵਰ ਕੁਸ਼ਤੀ ਦੇ ਇਤਿਹਾਸ ਵਿੱਚ ਇੱਕ ਵੱਖਰੀ ਛਾਪ ਛੱਡੀ। ਇੱਕ ਰਿਪੋਰਟ ਦੇ ਅਨੁਸਾਰ Hulk Hogan ਦਾ ਜੂਨ ਵਿੱਚ ਇੱਕ ਵੱਡਾ ਆਪ੍ਰੇਸ਼ਨ ਹੋਇਆ ਸੀ। ਉਸੇ ਸਮੇਂ Hogan ਦੀ ਪਤਨੀ Skye ਨੇ ਹਾਲ ਹੀ ਵਿੱਚ ਉਨ੍ਹਾਂ ਦੇ ਕੋਮਾ ਵਿੱਚ ਹੋਣ ਦੀਆਂ ਅਫਵਾਹਾਂ ਨੂੰ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਕੁਝ ਹਫ਼ਤਿਆਂ ਬਾਅਦ ਉਸਦੀ ਮੌਤ ਹੋ ਗਈ।

ਹਲਕ ਹੋਗਨ ਦਾ ਕਰੀਅਰ

ਅਗਸਤ 1953 ਵਿੱਚ ਅਗਸਤਾ, ਜਾਰਜੀਆ ਵਿੱਚ ਪੈਦਾ ਹੋਇਆ ਟੈਰੀ ਜੀਨ ਬੋਲੀਆ (ਹੋਗਨ ਦਾ ਅਸਲੀ ਨਾਮ) ਫਲੋਰੀਡਾ ਦੇ ਪੋਰਟ ਟੈਂਪਾ ਵਿੱਚ ਵੱਡਾ ਹੋਇਆ। ਛੋਟੀ ਉਮਰ ਵਿੱਚ ਹੀ ਕੁਸ਼ਤੀ ਵਿੱਚ ਦਿਲਚਸਪੀ ਵਧਣ ਤੋਂ ਬਾਅਦ ਉਹ ਅਗਸਤ 1977 ਵਿੱਚ ਪੇਸ਼ੇਵਰ ਰੂਪ 'ਚ ਹਿੱਸਾ ਲਿਆ ਅਤੇ 'ਹਲਕ' ਦਾ ਖਿਤਾਬ ਪ੍ਰਾਪਤ ਕੀਤਾ। ਉਸਦੀ ਪੀਲੀ ਅਤੇ ਲਾਲ ਡਰੈਸ ਚਰਚਾ 'ਚ ਰਹਿੰਦੀ ਸੀ। ਹਲਕ 1980 ਦੇ ਦਹਾਕੇ ਵਿੱਚ WWE ਦੇ ਸਭ ਤੋਂ ਮਸ਼ਹੂਰ ਨਾਵਾਂ ਵਿੱਚੋਂ ਇੱਕ ਸੀ। ਉਸਨੇ 6 WWE ਚੈਂਪੀਅਨਸ਼ਿਪ ਜਿੱਤੀਆਂ।

Read More :  ਵੈਸਟਇੰਡੀਜ਼ ਦੇ ਨਿਕੋਲਸ ਪੂਰਨ ਵੱਲੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ















Powered by Froala Editor

WWE Legend Hulk Hogan Passed Away Due To A Heart Attack

local advertisement banners
Comments


Recommended News
Popular Posts
Just Now