ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਖੁਸ਼ਖਬਰੀ, ਅੱਜ ਤੋਂ 100% ਯਾਤਰੀਆਂ ਨਾਲ ਉਡਾਣ ਭਰ ਸਕਣਗੇ ਜਹਾਜ਼

ਖੁਸ਼ਖਬਰੀ, ਅੱਜ ਤੋਂ 100% ਯਾਤਰੀਆਂ ਨਾਲ ਉਡਾਣ ਭਰ ਸਕਣਗੇ ਜਹਾਜ਼


LPTV / Chandigarh

ਕੋਰੋਨਾ ਦੇ ਮਾਮਲਿਆਂ 'ਚ ਕਮੀ ਤੋਂ ਬਾਅਦ ਸਰਕਾਰ ਨੇ ਉਡਾਣਾਂ 'ਤੇ ਸਮਰੱਥਾ ਦੀ ਪਾਬੰਦੀ ਹਟਾਉਣ ਦਾ ਫੈਸਲਾ ਕੀਤਾ ਹੈ। ਹੁਣ ਜਹਾਜ਼ ਪੂਰੀ ਸਮਰੱਥਾ ਨਾਲ ਉਡਾਣ ਭਰਨਗੇ, ਜੋ ਅੱਜ ਤੋਂ ਲਾਗੂ ਹੋ ਜਾਵੇਗਾ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਅਨੁਸਾਰ ਅੱਜ ਤੋਂ ਘਰੇਲੂ ਵਪਾਰਕ ਉਡਾਣਾਂ 'ਚ ਯਾਤਰੀਆਂ ਦੀ ਸਮਰੱਥਾ 'ਤੇ ਲੱਗੀ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ।

ਇਸ ਨਾਲ ਉਡਾਣਾਂ ਪੂਰੀ ਸਮਰੱਥਾ ਨਾਲ ਚੱਲ ਸਕਣਗੀਆਂ। ਇਸ ਰਿਆਇਤ ਦੇ ਨਾਲ ਸਰਕਾਰ ਨੇ ਯਾਤਰੀਆਂ ਨੂੰ ਪੂਰੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਸਤੰਬਰ 'ਚ ਸਰਕਾਰ ਨੇ ਘਰੇਲੂ ਉਡਾਣਾਂ ਦੀ ਯਾਤਰੀ ਸਮਰੱਥਾ 72.5 ਫ਼ੀਸਦੀ ਤੋਂ ਵਧਾ ਕੇ 85 ਫ਼ੀਸਦੀ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਜੁਲਾਈ 'ਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ (ਐਮਓਸੀਏ) ਨੇ ਘਰੇਲੂ ਉਡਾਣਾਂ ਦੀ ਸਮਰੱਥਾ ਨੂੰ 50 ਫ਼ੀਸਦੀ ਤੋਂ ਵਧਾ ਕੇ 65 ਫ਼ੀਸਦੀ ਕਰ ਦਿੱਤਾ ਸੀ।

ਕੋਰੋਨਾ ਕਾਰਨ 23 ਮਾਰਚ 2020 ਤੋਂ ਅਨੁਸੂਚਿਤ ਕੌਮਾਂਤਰੀ ਉਡਾਣਾਂ 'ਤੇ ਪਾਬੰਦੀ ਲਗਾਈ ਗਈ ਸੀ, ਪਰ ਵੰਦੇ ਭਾਰਤ ਮਿਸ਼ਨ ਤਹਿਤ ਮਈ 2020 ਤੋਂ ਵਿਸ਼ੇਸ਼ ਕੌਮਾਂਤਰੀ ਉਡਾਣਾਂ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਚੁਣੇ ਹੋਏ ਦੇਸ਼ਾਂ ਦੇ ਨਾਲ 'ਦੋ ਪੱਖੀ' ਏਅਰ ਬੱਬਲ ਵਿਵਸਥਾ ਦੇ ਤਹਿਤ ਜੁਲਾਈ 2020 ਤੋਂ ਉਡਾਣਾਂ ਚਲਾਈਆਂ ਜਾ ਰਹੀਆਂ ਹਨ। ਹਾਲਾਂਕਿ ਅੱਜ ਤੋਂ 100 ਫ਼ੀਸਦੀ ਸਮਰੱਥਾ 'ਤੇ ਉਡਾਣਾਂ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਸੀ।

The good news is that planes will be able to fly with 100% passengers from today


Popular Posts
Just Now