ਦਿੱਲੀ ਭਾਜਪਾ ਨੇ ਕੇਜਰੀਵਾਲ ’ਤੇ ‘ਬੇਈਮਾਨ ’ ਆਗੂ ਨੂੰ ਲੁਧਿਆਣਾ ਤੋਂ ਟਿਕਟ ਦੇਣ ’ਤੇ ਕੀਤਾ ਹਮਲਾ ਸ਼ਿਮਲਾ ਵਿੱਚ ਡੂੰਘੀ ਖੱਡ ਵਿੱਚ ਵਾਹਨ ਡਿੱਗਾ ਫਾਈਬਰ ਆਪਟਿਕਸ ਦੇ ਪਿਤਾ ਡਾ. ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ’ਤੇ ਯਾਦਗਾਰੀ ਸੈਮੀਨਾਰ ਨਸ਼ਿਆਂ ਦੇ ਮਾਮਲਿਆਂ ਦੀ ਤੇਜ਼ ਸੁਣਵਾਈ ਲਈ 35 ਵਿਸ਼ੇਸ਼ ਐਨਡੀਪੀਐਸ ਅਦਾਲਤਾਂ ਨੂੰ ਦਿੱਤੀ ਮਨਜ਼ੂਰੀ ਡੇਰਾ ਬਿਆਸ ਦੇ ਸੇਵਾਦਾਰ ਦੀ ਗੋਲੀ ਮਾਰ ਕੇ ਹੱਤਿਆ, ਇੱਕ ਹੋਰ ਗੰਭੀਰ ਜ਼ਖ਼ਮੀ ਆਪ ਨੇ ਪੰਜਾਬ ਵਿਧਾਨ ਸਭਾ ਚੋਣ 2027 ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-11-2026 05:30 AM ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾਇਆ, ਪੱਛਮੀ ਏਸ਼ੀਆ ਸੰਘਰਸ਼ ਵਿੱਚ 14 ਨਾਵਿਕਾਂ ਸਮੇਤ 22 ਭਾਰਤੀਆਂ ਦੀ ਮੌਤ, ਵਿਦੇਸ਼ ਮੰਤਰਾਲੇ ਨੇ ਜਤਾਈ ਚਿੰਤਾ ਉੱਤਰਾਖੰਡ ਵਿੱਚ ਬਦਰੀਨਾਥ ਤੋਂ ਲੌਟ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ,

ਪੰਜਾਬ 'ਚ ਅੱਤ ਦੀ ਗਰਮੀ ਕੱਢ ਰਹੀ ਵੱਟ, ਬਠਿੰਡਾ 'ਚ ਵਿਅਕਤੀ ਦੀ ਇਕ ਦੀ ਮੌਤ, 4 ਲੋਕ ਬੇਹੋਸ਼

ਪੰਜਾਬ 'ਚ ਅੱਤ ਦੀ ਗਰਮੀ ਕੱਢ ਰਹੀ ਵੱਟ, ਬਠਿੰਡਾ 'ਚ ਵਿਅਕਤੀ ਦੀ ਇਕ ਦੀ


Admin / Punjab

ਸਟੇਟ ਡੈਸਕ :  ਪੰਜਾਬ 'ਚ ਗਰਮੀ ਨੇ ਵੱਟ ਕੱਢਣੇ ਸ਼ੁਰੂ ਕਰ ਦਿੱਤੇ ਹਨ। ਬੀਤੇ ਕੱਲ੍ਹ ਪੰਜਾਬ 'ਚ ਪਾਰਾ 44 ਡਿਗਰੀ 'ਤੇ ਪੁੱਜ ਗਿਆ ਸੀ। ਇਸਦੇ ਮਦੇਨਜ਼ਦ ਸਰਕਾਰ ਵੱਲੋਂ ਸਕੂਲਾਂ 'ਚ ਬੱਚਿਆਂ ਨੂੰ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਗਿਆ। 

ਮੌਸਮ ਵਿਭਾਗ ਨੇ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦਾ ਅਸਰ ਆਉਣ ਵਾਲੇ ਕਈ ਦਿਨਾਂ ਤੱਕ ਦਿਖਾਈ ਦੇਵੇਗਾ। ਗਰਮੀ ਦੇ ਕਹਿਰ ਦਰਮਿਆਨ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ ਦੂਜੇ ਦਿਨ ਵੀ ਸਭ ਤੋਂ ਵੱਧ ਰਿਹਾ।  ਅਗਲੇ ਕੁਝ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਬਠਿੰਡਾ 'ਚ ਭਿਆਨਕ ਗਰਮੀ ਕਾਰਨ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ 4 ਲੋਕ ਗਰਮੀ ਕਾਰਨ ਬੇਹੋਸ਼ ਹੋ ਗਏ। ਇੱਥੇ ਮੌਸਮ ਆਮ ਨਾਲੋਂ ਗਰਮ ਹੈ। ਮਾਝੇ ਵਿੱਚ ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਇਲਾਵਾ ਪੱਛਮੀ ਮਾਲਵੇ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ ਬਠਿੰਡਾ ਵਿੱਚ ਦੂਜੇ ਦਿਨ ਤਾਪਮਾਨ ਸਭ ਤੋਂ ਵੱਧ ਰਿਹਾ। ਸੋਮਵਾਰ ਨੂੰ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 46.7 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 21 ਮਈ 1978 ਨੂੰ ਅੰਮ੍ਰਿਤਸਰ ਵਿੱਚ 47.7 ਡਿਗਰੀ ਦਰਜ ਕੀਤਾ ਗਿਆ ਸੀ। ਸੋਮਵਾਰ ਨੂੰ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 44 ਡਿਗਰੀ ਨੂੰ ਪਾਰ ਕਰ ਸਕਦਾ ਹੈ।

Punjab The Heat Is Exuding Heat One Person Died In Jalandhar 4 People Are Unconscious


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now