Weather : ਪੰਜਾਬ ਦੇ 8 ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ, ਤਾਪਮਾਨ 'ਚ ਹੋਈ ਮਾਮੂਲੀ ਗਿਰਾਵਟ
October 5, 2024
Admin / Weather
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ 'ਚ ਮਾਨਸੂਨ ਦੇ ਜਾਣ ਤੋਂ ਬਾਅਦ ਲੋਕਾਂ ਨੂੰ ਇਕ ਵਾਰ ਫਿਰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਤਾਪਮਾਨ 'ਚ ਮਾਮੂਲੀ ਗਿਰਾਵਟ ਦੇਖੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਮੁਕਤਸਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
10 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ 10 ਅਕਤੂਬਰ ਤੱਕ ਸੂਬੇ ਵਿੱਚ ਮੌਸਮ ਬਦਲਿਆ ਹੀ ਰਹੇਗਾ। ਜਿਸ ਕਾਰਨ ਸੂਬੇ ਦੇ ਦੱਖਣ-ਪੱਛਮੀ ਖੇਤਰ ਵਿੱਚ ਮੀਂਹ ਪੈ ਸਕਦਾ ਹੈ। ਜਦਕਿ ਬਾਕੀ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਜੇਕਰ 11 ਤੋਂ 17 ਅਕਤੂਬਰ ਦੀ ਗੱਲ ਕਰੀਏ ਤਾਂ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
Powered by Froala Editor
Chance Of Rain In 8 Districts Of Punjab Today Slight Drop In Temperature
Recommended News
Popular Posts
Just Now