ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਮੌਤ, ਕੈਦੀਆਂ ਨੇ ਕੀਤਾ ਜਮਕਰ ਹੰਗਾਮਾ ਜਲੰਧਰ ਵਿੱਚ ਪੁਲਿਸ ਤੋਂ ਬਚਣ ਲਈ ਕੋਰਟ ਬਿਲਡਿੰਗ ਤੋਂ ਕੁੱਦੇ ਗੈਂਗਸਟਰ ਅਮਨ-ਫਤੇਹ, ਦੋਵਾਂ ਦੀਆਂ ਲੱਤਾਂ ਟੁੱਟੀਆਂ ਜਲੰਧਰ ਵਿੱਚ ਬਿਸਕੁਟ-ਨਮਕੀਨ ਫੈਕਟਰੀ ਵਿੱਚ ਭਿਆਨਕ ਅੱਗ, ਲੱਖਾਂ ਦਾ ਸਟਾਕ ਸੜਕੇ ਸੁਆਹ ਮੱਕਾ ਦੇ ਨੇੜੇ ਹੂਤੀ ਡਰੋਨ ਇੰਟਰਸੈਪਟ, ਸਾਊਦੀ ਏਅਰ ਡਿਫੈਂਸ ਨੇ ਕੀਤਾ ਨਸ਼ਟ; ਹੂਤੀਆਂ ਨੇ ਕੀਤਾ ਇਨਕਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-09-2026 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਈਰਾਨੀ ਤੇਲ ਰੱਖ ਸਕਦਾ ਹੈ, 'ਵੈਨੇਜ਼ੂਏਲਾ ਵਾਂਗ' ਓਪਨਏਆਈ ਅਤੇ ਐਂਥਰੋਪਿਕ ਮੁਖੀਆਂ ਤੋਂ ਬਾਅਦ, ਚੀਨ ਦੇ ਰਾਜ ਸੁਰੱਖਿਆ ਮੰਤਰੀ ਨੇ AI ਜੋਖਮਾਂ ਬਾਰੇ ਚੇਤਾਵਨੀ ਦਿੱਤੀ IPL 2027 ਨਿਲਾਮੀ ਨੂੰ ਲੈ ਕੇ BCCI ਦਾ ਵੱਡਾ ਫੈਸਲਾ, ਭਾਰਤ ਵਿੱਚ ਹੀ ਲੱਗੇਗੀ ਖਿਡਾਰੀਆਂ 'ਤੇ ਬੋਲੀ, ਜਾਣੋ ਪੂਰੀ ਜਾਣਕਾਰੀ ਮੱਕਾ ਨੇੜੇ ਈਰਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਦੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਖ਼ਤ ਨਿੰਦਾ ਜਲੰਧਰ ਹਾਈਟਸ-2 ਵਿੱਚ 14ਵੀਂ ਮੰਜ਼ਿਲ ਤੋਂ ਡਿੱਗੀ ਯੁਵਤੀ ਦੀ ਮੌਤ, ਜਾਂਚ ਵਿੱਚ ਕਈ ਅਹਿਮ ਸੁਰਾਗ

Punjab Weather Update- ਪੰਜਾਬ ਦੇ 14 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, 50 ਮੀਟਰ ਤੋਂ ਵੀ ਘੱਟ ਰਹੇਗੀ visibility

Punjab Weather Update- ਪੰਜਾਬ ਦੇ 14 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ


Admin / Weather

ਲਾਈਵ ਪੰਜਾਬੀ ਟੀਵੀ ਬਿਊਰੋ : ਜੰਮੂ-ਕਸ਼ਮੀਰ 'ਚ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਠੰਢਾ ਹੋਣ ਲੱਗਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ 'ਚ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ ਹੈ ਪਰ ਇਸ ਹਫਤੇ ਦੇ ਅੰਤ ਤੱਕ ਤਾਪਮਾਨ 'ਚ 2 ਤੋਂ 5 ਡਿਗਰੀ ਦੀ ਗਿਰਾਵਟ ਆ ਸਕਦੀ ਹੈ।


ਪੰਜਾਬ ਵਿਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਰਾਜਾਂ ਵਿਚ ਸੰਘਣੀ ਧੁੰਦ ਦੇਖੀ ਜਾ ਸਕਦੀ ਹੈ, ਜਿਸ ਕਾਰਨ  50 ਮੀਟਰ ਤੋਂ ਵੀ ਘੱਟ ਵਿਜ਼ੀਬਿਲਟੀ ਰਹੇਗੀ। ਚੰਡੀਗੜ੍ਹ ਵਿਚ ਧੂੰਏਂ ਦਾ ਅਸਰ ਭਾਵੇਂ ਨਜ਼ਰ ਨਹੀਂ ਆ ਰਿਹਾ ਪਰ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਮਾੜਾ ਬਣਿਆ ਹੋਇਆ ਹੈ।



ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ 14 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਰਟ, ਲੁਧਿਆਣਾ, ਬਠਿੰਡਾ, ਬਰਨਾਲਾ, ਮੋਗਾ, ਮਾਨਸਾ ਅਤੇ ਸੰਗਰੂਰ ਵਿਚ ਧੁੰਦ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨੀਆਂ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ।


ਪੰਜਾਬ ਨੂੰ ਪ੍ਰਦੂਸ਼ਣ ਤੋਂ ਮਿਲੀ ਰਾਹਤ, ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ


ਪੰਜਾਬ ਦੇ ਕਈ ਰਾਜਾਂ ਨੂੰ ਪ੍ਰਦੂਸ਼ਣ ਤੋਂ ਕੁਝ ਰਾਹਤ ਮਿਲੀ ਹੈ, ਪਰ ਚੰਡੀਗੜ੍ਹ ਅਜੇ ਵੀ ਗੈਸ ਚੈਂਬਰ ਬਣਿਆ ਹੋਇਆ ਹੈ, ਜਿਸ ਦਾ ਵੱਧ ਤੋਂ ਵੱਧ AQI 382 ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਵਿਚ, ਜਿੱਥੇ ਪ੍ਰਦੂਸ਼ਣ ਦਾ ਪੱਧਰ ਬਹੁਤ ਖਰਾਬ ਸੀ, AQI 200 ਦੇ ਕਰੀਬ ਹੈ। ਲੁਧਿਆਣਾ ਅਤੇ ਅੰਮ੍ਰਿਤਸਰ ਨੂੰ ਛੱਡ ਕੇ ਸਾਰੇ ਰਾਜਾਂ ਵਿਚ ਇਹ 200 ਤੋਂ ਹੇਠਾਂ ਹੈ।


ਚੰਡੀਗੜ੍ਹ ਸਣੇ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ


ਚੰਡੀਗੜ੍ਹ- ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 24.1 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 13 ਤੋਂ 26 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।


ਅੰਮ੍ਰਿਤਸਰ- ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 23.4 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 13 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।


ਜਲੰਧਰ- ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 27.9 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 13 ਤੋਂ 24 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।


ਲੁਧਿਆਣਾ- ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 22.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 15 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।


ਪਟਿਆਲਾ- ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 24.4 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 14 ਤੋਂ 27 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।


ਮੋਹਾਲੀ- ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 29.5 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 14 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

Punjab Weather Update Fog Alert In 14 Districts Of Punjab


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now