ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Weather Update - ਕੋਹਰੇ ਨੇ ਧਰਤੀ ਤੋਂ ਲੈ ਕੇ ਅਸਮਾਨ ਤੱਕ ਰੋਕੀ ਰਫ਼ਤਾਰ, 100 ਤੋਂ ਵੱਧ ਉਡਾਣਾਂ ਲੇਟ, 150 ਤੋਂ ਜ਼ਿਆਦਾ ਟਰੇਨਾਂ ਪ੍ਰਭਾਵਿਤ

Weather Update - ਕੋਹਰੇ ਨੇ ਧਰਤੀ ਤੋਂ ਲੈ ਕੇ ਅਸਮਾਨ ਤੱਕ ਰੋਕੀ ਰਫ਼ਤ


Admin / Weather

ਲਾਈਵ ਪੰਜਾਬੀ ਟੀਵੀ ਬਿਊਰੋ : ਸ਼ੁੱਕਰਵਾਰ ਸਵੇਰੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਤੋਂ ਲੈ ਕੇ ਕਸ਼ਮੀਰ ਤੱਕ ਸੰਘਣੀ ਧੁੰਦ ਛਾਈ ਰਹੀ। ਇਸ ਕਾਰਨ ਸੜਕ ਤੋਂ ਅਸਮਾਨ ਤੱਕ ਆਵਾਜਾਈ ਦੀ ਰਫ਼ਤਾਰ ਨੂੰ ਬਰੇਕਾਂ ਲੱਗ ਗਈਆਂ। ਰਾਸ਼ਟਰੀ ਰਾਜਧਾਨੀ ਦੇ ਕੁਝ ਖੇਤਰਾਂ ਵਿਚ ਵਿਜ਼ੀਬਿਲਟੀ ਜ਼ੀਰੋ ਤੱਕ ਘਟ ਗਈ, ਜਿਸ ਨਾਲ ਦਿੱਲੀ ਹਵਾਈ ਅੱਡੇ 'ਤੇ 100 ਤੋਂ ਵੱਧ ਉਡਾਣਾਂ ਦੇ ਸੰਚਾਲਨ ਵਿਚ ਦੇਰੀ ਹੋਈ। 150 ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਇਸ ਦੇ ਨਾਲ ਹੀ ਸ਼੍ਰੀਨਗਰ ਹਵਾਈ ਅੱਡੇ 'ਤੇ ਵਿਜ਼ੀਬਿਲਟੀ 300 ਮੀਟਰ ਦੇ ਕਰੀਬ ਰਹਿਣ ਕਾਰਨ ਕਈ ਉਡਾਣਾਂ ਦੇ ਸੰਚਾਲਨ 'ਚ ਦੇਰੀ ਹੋਈ, ਜਦਕਿ ਇਕ ਦਾ ਮਾਰਗ ਬਦਲਣਾ ਪਿਆ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਜੰਮੂ-ਕਸ਼ਮੀਰ 'ਚ ਜ਼ਿਆਦਾਤਰ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਰਫਬਾਰੀ ਦੀ ਸੰਭਾਵਨਾ ਹੈ। ਸੋਮਵਾਰ ਸਵੇਰ ਤੱਕ ਇਸ ਦੀ ਸੰਭਾਵਨਾ ਜ਼ਿਆਦਾ ਰਹੇਗੀ।


ਨਾਰਨੌਲ ਅਤੇ ਹਿਸਾਰ 'ਚ ਰਹੀ ਬੇਹੱਦ ਠੰਢ : ਹਰਿਆਣਾ ਦੇ ਨਾਰਨੌਲ ਅਤੇ ਹਿਸਾਰ 'ਚ ਠੰਢ ਰਹੀ, ਜਿੱਥੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 4.2 ਅਤੇ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਬਾਲਾ ਵਿਚ ਘੱਟੋ-ਘੱਟ ਤਾਪਮਾਨ 10.1 ਡਿਗਰੀ ਸੈਲਸੀਅਸ, ਕਰਨਾਲ ਵਿਚ 9.4 ਅਤੇ ਰੋਹਤਕ ਵਿਚ 9.2 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਵਿਚ ਧੁੰਦ ਪੈਣ ਤੋਂ ਬਾਅਦ ਦੁਪਹਿਰ ਵੇਲੇ ਧੁੱਪ ਨਿਕਲੀ ਅਤੇ ਘੱਟੋ-ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਸੀਮਾ ਤੋਂ ਤਿੰਨ ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਪੰਜਾਬ ਦੇ ਅੰਮ੍ਰਿਤਸਰ ਵਿਚ ਘੱਟੋ-ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ। ਬਠਿੰਡਾ ਤੇ ਗੁਰਦਾਸਪੁਰ 'ਚ ਘੱਟੋ-ਘੱਟ ਤਾਪਮਾਨ 5 ਡਿਗਰੀ, ਫਰੀਦਕੋਟ 'ਚ 6.8, ਬਰਨਾਲਾ 'ਚ 7.4, ਲੁਧਿਆਣਾ 'ਚ 8.4, ਪਟਿਆਲਾ 'ਚ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Weather Update Fog Halts Movement From Ground To Sky More Than 100 Flights Delayed More Than 150 Trains Affected

Weather Update - ਕੋਹਰੇ ਨੇ ਧਰਤੀ ਤੋਂ ਲੈ ਕੇ ਅਸਮਾਨ ਤੱਕ ਰੋਕੀ ਰਫ਼ਤ


Popular Posts
Just Now