ਮੌਸਮ ਵਿਭਾਗ ਵੱਲੋਂ ਪੰਜਾਬ 'ਚ ਗਰਮੀ ਦਾ ਪੰਜ ਦਿਨਾਂ ਲਈ ਯੈਲੋ ਅਲਰਟ
/ weather
ਚੰਡੀਗੜ੍ਹ, 28 ਅਪ੍ਰੈਲ 2025: ਪੰਜਾਬ 'ਚ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦਿਨਾਂ 'ਚ ਪੰਜਾਬ 'ਚ ਲੂ ਦਾ ਕਹਿਰ ਦੇਖਣ ਨੂੰ ਮਿਲੇਗਾ । ਅੱਜ, ਪੰਜਾਬ 'ਚ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘਟ ਗਿਆ, ਫਿਰ ਵੀ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਰਿਹਾ।
ਸੂਬੇ ਦਾ ਸਭ ਤੋਂ ਵੱਧ ਤਾਪਮਾਨ 42.9 ਡਿਗਰੀ ਸੈਲਸੀਅਸ ਬਠਿੰਡਾ 'ਚ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਦੇ ਅਨੁਸਾਰ, 1 ਮਈ, 2025 ਤੱਕ ਪੰਜਾਬ ਨੂੰ ਗਰਮੀ ਦੀ ਲਹਿਰ ਪ੍ਰਭਾਵਿਤ ਕਰਦੀ ਰਹੇਗੀ। ਇੰਨਾ ਹੀ ਨਹੀਂ, 1 ਮਈ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ 'ਚ ਗਰਜ, ਬਿਜਲੀ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ 'ਚ ਗਰਮੀ ਦੀ ਲਹਿਰ ਦੇ ਹਾਲਾਤ ਦੇਖੇ ਜਾ ਸਕਦੇ ਹਨ।
Read more:
Meteorological department issues yellow alert for heat wave in punjab for five days