ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਮੌਸਮ ਵਿਭਾਗ ਨੇ ਪੰਜਾਬ ਸਮੇਤ ਕਈਂ ਸੂਬਿਆਂ 'ਚ ਭਾਰੀ ਮੀਂਹ ਦੀ ਚੇਤਵਾਨੀ ਕੀਤੀ ਜਾਰੀ

ਮੌਸਮ ਵਿਭਾਗ ਨੇ ਪੰਜਾਬ ਸਮੇਤ ਕਈਂ ਸੂਬਿਆਂ 'ਚ ਭਾਰੀ ਮੀਂਹ ਦੀ ਚੇਤਵਾਨੀ


ਦੇਸ਼, 30 ਜੂਨ 2025:  ਭਾਰੀ ਮੀਂਹ ਕਾਰਨ ਪਹਾੜੀ ਸੂਬਿਆਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਕਈ ਮੁਸ਼ਕਿਲ ਹਾਲਾਤ ਪੈਦਾ ਹੋ ਗਏ ਹਨ। ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਸੂਬਿਆਂ  ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੇਖੀਆਂ ਗਈਆਂ ਹਨ, ਜੋ ਘਾਤਕ ਸਾਬਤ ਹੋ ਰਹੀਆਂ ਹਨ। ਮੀਂਹ ਕਾਰਨ ਉਤਰਾਖੰਡ ਵਿੱਚ ਨਦੀਆਂ ਦਾ ਪਾਣੀ ਦਾ ਪੱਧਰ ਵਧ ਗਿਆ ਹੈ ਅਤੇ ਕਈ ਥਾਵਾਂ 'ਤੇ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਨੇ ਅੱਜ ਵੀ ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 30 ਜੂਨ ਤੋਂ 3 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰਾਖੰਡ ਵਿੱਚ ਬਹੁਤ ਭਾਰੀ ਮੀਂਹ ਪੈ ਸਕਦਾ ਹੈ। 30 ਜੂਨ ਨੂੰ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਉੱਤਰਾਖੰਡ, ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਇਨ੍ਹਾਂ ਖੇਤਰਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। 
Read More: 

The meteorological department has issued a warning of heavy rain in several states including punjab


Popular Posts
Just Now