ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਆਈਐਮਡੀ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਕਿਹੋ ਜਿਹਾ ਹੋਵੇਗਾ ਆਉਣ ਵਾਲਾ ਮੌਸਮ
July 31, 2025
Latest-Forecast-Regarding-The-We

ਪੰਜਾਬ , 31 ਜੁਲਾਈ 2025 , ( ਨਵਦੀਪ ਕੌਰ ਰਜ਼ਾਦਾ ) : ਪੰਜਾਬ ਵਿੱਚ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅੱਜ ਅਤੇ ਅਗਲੇ ਦੋ ਦਿਨਾਂ ਤੱਕ ਸੂਬੇ ਵਿੱਚ ਮੌਸਮ ਆਮ ਰਹਿਣ ਵਾਲਾ ਹੈ। ਬੁੱਧਵਾਰ ਸਵੇਰੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਇਨ੍ਹਾਂ ਹੀ ਨਹੀਂ ਦੇਰ ਰਾਤ ਵੀ ਕਈ ਥਾਵਾਂ ’ਤੇ ਮੀਂਹ ਪਿਆ ਜਿਸ ਕਾਰਨ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।

ਦੱਸ ਦਈਏ ਕਿ ਵੀਰਵਾਰ ਦੀ ਸਵੇਰ ਨੂੰ ਵੀ ਮੌਸਮ ’ਚ ਵੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਤੜਕਸਾਰ ਤੋਂ ਹੀ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਮੁਤਾਬਿਕ 31 ਜੁਲਾਈ ਤੋਂ 2 ਅਗਸਤ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹੇਗਾ ਅਤੇ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਇਸ ਤੋਂ ਇਲਾਵਾ 3 ਤੋਂ 5 ਅਗਸਤ ਤੱਕ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਡੈਮਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ।

\ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਤੋਂ ਬਾਅਦ ਡੈਮਾਂ ਦੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਹੋ ਰਿਹਾ ਹੈ। ਸਤਲੁਜ ਦਰਿਆ 'ਤੇ ਬਣੇ ਭਾਖੜਾ ਡੈਮ ਦਾ ਪੂਰਾ ਪਾਣੀ ਦਾ ਪੱਧਰ 1685 ਫੁੱਟ ਹੈ। 30 ਜੁਲਾਈ 2025 ਨੂੰ ਸਵੇਰੇ 6 ਵਜੇ ਦੀ ਸਥਿਤੀ ਅਨੁਸਾਰ, ਡੈਮ ਵਿੱਚ ਪਾਣੀ ਦਾ ਪੱਧਰ 1619.66 ਫੁੱਟ ਦਰਜ ਕੀਤਾ ਗਿਆ ਹੈ, ਜੋ ਕਿ ਕੁੱਲ ਸਮਰੱਥਾ ਦਾ 60.65 ਫੀਸਦ ਹੈ। ਪਿਛਲੇ ਸਾਲ ਉਸੇ ਦਿਨ ਇਹ ਪਾਣੀ ਦਾ ਪੱਧਰ 1606.81 ਫੁੱਟ ਸੀ।

Read More : ਖਰਾਬ ਮੌਸਮ ਕਾਰਨ ਅਮਰਨਾਥ ਯਾਤਰਾ ਰੋਕੀ, ਮੀਂਹ ਨੇ ਪਾਇਆ ਵਿਘਨ


Latest Forecast Regarding The Weather In Punjab From IMD Know What Kind Of Weather Is Expected In The Coming Days

local advertisement banners
Comments


Recommended News
Popular Posts
Just Now