ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਆਈਐਮਡੀ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਕਿਹੋ ਜਿਹਾ ਹੋਵੇਗਾ ਆਉਣ ਵਾਲਾ ਮੌਸਮ

ਆਈਐਮਡੀ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਕ


ਪੰਜਾਬ  , 31 ਜੁਲਾਈ 2025 , ( ਨਵਦੀਪ ਕੌਰ ਰਜ਼ਾਦਾ ) :  ਪੰਜਾਬ ਵਿੱਚ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅੱਜ ਅਤੇ ਅਗਲੇ ਦੋ ਦਿਨਾਂ ਤੱਕ ਸੂਬੇ ਵਿੱਚ ਮੌਸਮ ਆਮ ਰਹਿਣ ਵਾਲਾ ਹੈ। ਬੁੱਧਵਾਰ ਸਵੇਰੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਇਨ੍ਹਾਂ ਹੀ ਨਹੀਂ ਦੇਰ ਰਾਤ ਵੀ ਕਈ ਥਾਵਾਂ ’ਤੇ ਮੀਂਹ ਪਿਆ ਜਿਸ ਕਾਰਨ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। 
ਦੱਸ ਦਈਏ ਕਿ ਵੀਰਵਾਰ ਦੀ ਸਵੇਰ ਨੂੰ ਵੀ ਮੌਸਮ ’ਚ ਵੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਤੜਕਸਾਰ ਤੋਂ ਹੀ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਮੁਤਾਬਿਕ 31 ਜੁਲਾਈ ਤੋਂ 2 ਅਗਸਤ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹੇਗਾ ਅਤੇ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਇਸ ਤੋਂ ਇਲਾਵਾ 3 ਤੋਂ 5 ਅਗਸਤ ਤੱਕ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਡੈਮਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ। 
\ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਤੋਂ ਬਾਅਦ ਡੈਮਾਂ ਦੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਹੋ ਰਿਹਾ ਹੈ। ਸਤਲੁਜ ਦਰਿਆ 'ਤੇ ਬਣੇ ਭਾਖੜਾ ਡੈਮ ਦਾ ਪੂਰਾ ਪਾਣੀ ਦਾ ਪੱਧਰ 1685 ਫੁੱਟ ਹੈ। 30 ਜੁਲਾਈ 2025 ਨੂੰ ਸਵੇਰੇ 6 ਵਜੇ ਦੀ ਸਥਿਤੀ ਅਨੁਸਾਰ, ਡੈਮ ਵਿੱਚ ਪਾਣੀ ਦਾ ਪੱਧਰ 1619.66 ਫੁੱਟ ਦਰਜ ਕੀਤਾ ਗਿਆ ਹੈ, ਜੋ ਕਿ ਕੁੱਲ ਸਮਰੱਥਾ ਦਾ 60.65 ਫੀਸਦ ਹੈ। ਪਿਛਲੇ ਸਾਲ ਉਸੇ ਦਿਨ ਇਹ ਪਾਣੀ ਦਾ ਪੱਧਰ 1606.81 ਫੁੱਟ ਸੀ।
Read More :

Latest forecast regarding the weather in punjab from imd know what kind of weather is expected in the coming days


Popular Posts
Just Now